BREAKING NEWS
latest

728x90

 


468x60

ਪੱਛਮੀ ਜ਼ਿਮਨੀ ਚੋਣ, ਐਡਵੋਕੇਟ ਘੁੰਮਣ ਤੇ ਆਸ਼ੂ ਨੇ ਉਮੀਦਵਾਰ ਵਜੋਂ ਜਦਕਿ ਅਰਵਿੰਦਰ ਕੌਰ ਘੁੰਮਣ ਤੇ ਮਮਤਾ ਆਸ਼ੂ ਨੇ ਕਵਰਿੰਗ ਵਜੋਂ ਭਰੇ ਕਾਗਜ





ਨਾਮਜ਼ਦਗੀਆਂ ਦੇ ਚੌਥੇ ਦਿਨ 4 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ


ਚੰਡੀਗੜ੍ਹ, 29 ਮਈ : (ਹਰਸ਼ਦੀਪ ਸਿੰਘ ਮਹਿਦੂਦਾਂ, ਸੁਰਿੰਦਰ ਸ਼ਿੰਦਾ) ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਚੌਥੇ ਦਿਨ 4 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।


ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਉਮੀਦਵਾਰ ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਸ੍ਰੀਮਤੀ ਮਮਤਾ ਆਸ਼ੂ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੋਂ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਅਤੇ ਸ੍ਰੀਮਤੀ ਅਰਵਿੰਦਰ ਕੌਰ ਘੁੰਮਣ (ਕਵਰਿੰਗ ਉਮੀਦਵਾਰ) ਨੇ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਹਨ। ਇਸ ਤੋਂ ਪਹਿਲਾਂ ਬੀਤੇ ਦਿਨ 28 ਮਈ ਨੂੰ 1 ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਸੀ।  

  

ਜ਼ਿਕਰਯੋਗ ਹੈ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 5 ਜੂਨ, 2025 ਹੈ। 30 ਅਤੇ 31 ਮਈ ਨੂੰ ਵੀ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। 


------

« PREV
NEXT »

Facebook Comments APPID