ਮੌਤਾਂ ਨਹੀਂ ਕਤਲ ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ ਸਜ਼ਾ – ਗੁਰਦੇਵ ਸ਼ਰਮਾ ਦੇਵੀ/ ਰਜਨੀਸ਼ ਧੀਮਾਨ
ਲੁਧਿਆਣਾ 23 ਮਈ (ਹਰਸ਼ਦੀਪ ਸਿੰਘ ਮਹਿਦੂਦਾਂ) ਕੁਝ ਦਿਨ ਪਹਿਲਾਂ ਲੁਧਿਆਣਾ ਦੇ ਨੂਰਵਾਲਾ ਰੋਡ ਸਥਿਤ ਸੰਨਿਆਸ ਨਗਰ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ। ਜਦੋਂ ਭਾਜਪਾ ਦੇ ਸੂਬਾ ਖਜ਼ਾਨਚੀ ਗੁਰਦੇਵ ਸ਼ਰਮਾ ਦੇਵੀ ਨੂੰ ਇਸ ਖ਼ਬਰ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਸੰਨਿਆਸ ਨਗਰ ਦਾ ਦੌਰਾ ਕੀਤਾ ਅਤੇ ਤਿੰਨ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸਹਾਇਤਾ ਵਜੋਂ 1-1 ਲੱਖ ਰੁਪਏ ਦੇ ਚੈੱਕ ਭੇਟ ਕੀਤੇ। ਗੁਰਦੇਵ ਸ਼ਰਮਾ ਦੇਵੀ, ਭਾਜਪਾ ਦੇ ਸੂਬਾਈ ਉਪ ਪ੍ਰਧਾਨ ਜਤਿੰਦਰ ਮਿੱਤਲ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੇ ਨਾਲ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮਿਲੇ ਅਤੇ ਪਰਿਵਾਰਾਂ ਨੂੰ 1-1 ਲੱਖ ਰੁਪਏ ਦਾ ਚੈੱਕ ਸੌਂਪਿਆ। ਦੇਬੀ ਨੇ ਕਿਹਾ ਕਿ ਇਹ ਜ਼ਹਿਰੀਲੀ ਸ਼ਰਾਬ ਨਾਲ ਮੌਤ ਨਹੀਂ ਹੋਇਆ, ਸਗੋਂ ਕਤਲ ਹੋਏ ਹਨ। ਜ਼ਹਿਰੀਲੀ ਸ਼ਰਾਬ ਪੀ ਕੇ ਲੋਕਾਂ ਦੇ ਘਰਾਂ ਵਿੱਚ ਸੋਗ ਦਾ ਮਾਹੌਲ ਪੈਦਾ ਕਰਨ ਵਾਲੇ ਇਨ੍ਹਾਂ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਮ੍ਰਿਤਕਾਂ ਦੀਆਂ ਆਤਮਾਵਾਂ ਦੀ ਸ਼ਾਂਤੀ ਲਈ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਅਤੇ ਜ਼ਿਲ੍ਹਾ ਭਾਜਪਾ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਇਹ ਵੀ ਮੰਗ ਕੀਤੀ ਹੈ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਘੱਟੋ ਘੱਟ 10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਭਾਜਪਾ ਜ਼ਿਲ੍ਹਾ ਉਪ ਪ੍ਰਧਾਨ ਨਵਲ ਜੈਨ, ਲੱਕੀ ਸ਼ਰਮਾ, ਪ੍ਰੈਸ ਸਕੱਤਰ ਡਾ. ਸਤੀਸ਼ ਕੁਮਾਰ, ਯੁਵਾ ਮੋਰਚਾ ਪ੍ਰਧਾਨ ਰਵੀ ਬੱਤਰਾ, ਹਿਮਾਂਸ਼ੂ ਕਾਲੜਾ, ਰਵੀ ਚੌਰਸੀਆ, ਨਿਿਤਨ ਬੱਤਰਾ, ਸੰਜੀਵ ਸ਼ਰਮਾ, ਵਾਰਡ 2 ਦੇ ਇੰਚਾਰਜ ਅਨਿਲ ਮਿੱਤਲ, ਕਪਿਲ ਕਤਿਆਲ, ਸੁਰੇਸ਼ ਮਿਗਲਾਨੀ ਆਦਿ ਮੌਜੂਦ ਸਨ।

No comments
Post a Comment