ਸੰਦੀਪ ਭੁਬੰਕ ਪੀ.ਐਸ.ਐਮ.ਐਸ ਯੂ ਦਾ ਜ਼ਿਲ੍ਹਾ ਲੁਧਿਆਣਾ ਦਾ ਪ੍ਰਧਾਨ ਬਣਨ 'ਤੇ ਅਰੋੜਾ/ ਬੱਦੋਵਾਲ/ ਰਾਕੇਸ਼/ ਕੁਲਵੰਤ ਨੇ ਦਿੱਤੀਆਂ ਵਧਾਈਆਂ
ਲੁਧਿਆਣਾ 29 ਮਈ (ਹਰਸ਼ਦੀਪ ਸਿੰਘ ਮਹਿਦੂਦਾਂ, ਰਮਨਦੀਪ ਸਿੰਘ ਔਲਖ) ਪੀ.ਐਸ.ਐਮ.ਐਸ.ਯੂ ਦੀ ਜ਼ਿਲ੍ਹਾ ਬਾਡੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ ਅਤੇ ਸੰਦੀਪ ਭੁਬੰਕ ਨੂੰ ਜ਼ਿਲ੍ਹਾ ਪ੍ਰਧਾਨ, ਗੁਰਚਰਨ ਸਿੰਘ ਨੂੰ ਜ਼ਿਲ੍ਹਾ ਜਨਰਲ ਸਕੱਤਰ, ਗੁਰਬਾਜ ਸਿੰਘ ਮੱਲੀ, ਸੀਨੀਅਰ ਮੀਤ ਪ੍ਰਧਾਨ, ਜਗਤਾਰ ਸਿੰਘ ਰਾਜੋਆਣਾ ਸੀਨੀਅਰ ਮੀਤ ਪ੍ਰਧਾਨ, ਰਾਜਵੰਤ ਕੌਰ ਸੀਨੀਅਰ ਮੀਤ ਪ੍ਰਧਾਨ ਲੇਡੀਜ਼ ਵਿੰਗ, ਵਿਮਲਜੀਤ ਕੌਰ ਸੀਨੀਅਰ ਮੀਤ ਪ੍ਰਧਾਨ ਲੇਡੀਜ਼ ਵਿੰਗ, ਧਰਮ ਸਿੰਘ ਮੀਤ ਪ੍ਰਧਾਨ, ਬਲਜਿੰਦਰ ਸਿੰਘ ਮੀਤ ਪ੍ਰਧਾਨ, ਅਸ਼ਵਨੀ ਕੁਮਾਰ ਵਧੀਕ ਜਨਰਲ ਸਕੱਤਰ, ਅਮਰਜੀਤ ਸਿੰਘ ਵਿੱਤ ਸਕੱਤਰ, ਧਰਮਪਾਲ ਸਿੰਘ ਪਾਲੀ ਵਧੀਕ ਜਿਲਾ ਵਿੱਤ ਸਕੱਤਰ ਚੁਣੇ ਗਏ। ਇਸ ਮੌਕੇ 'ਤੇ ਅਮਿਤ ਅਰੋੜਾ ਸੂਬਾ ਵਧੀਕ ਜਨਰਲ ਸਕੱਤਰ, ਕੁਲਜਿੰਦਰ ਸਿੰਘ ਬੱਦੋਵਾਲ ਸੀਨੀਅਰ ਮੀਤ ਪ੍ਰਧਾਨ, ਰਾਕੇਸ਼ ਕੁਮਾਰ, ਜਿਲਾ ਜਨਰਲ ਸਕੱਤਰ, ਕੁਲਵੰਤ ਸਿੰਘ ਬੜੂੰਦੀ ਮੀਤ ਪ੍ਰਧਾਨ, ਰਵਿੰਦਰ ਪਾਲ ਢਿੱਲੋਂ ਜ਼ਿਲ੍ਹਾ ਸੀਨੀਅਰ ਵਾਈਸ ਚੇਅਰਮੈਨ ਸੀ ਪੀ ਐਫ ਕਰਮਚਾਰੀ ਯੂਨੀਅਨ ਲੁਧਿਆਣਾ ਨੇ ਫੁੱਲਾਂ ਦਾ ਗੁਲਦਸਤਾ ਦਿੱਤਾ ਅਤੇ ਮੂੰਹ ਮਿੱਠਾ ਕਰਕੇ ਵਧਾਈਆਂ ਦਿੱਤੀ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਨਿਗਰਾਨ ਇੰਜੀਨੀਅਰ ਅਮਿਤ ਕੁਮਾਰ, ਕਾਰਜਕਾਰੀ ਇੰਜੀਨੀਅਰ ਅਰੁਣ ਸ਼ਰਮਾ, ਪ੍ਰਤੀਕ ਮਨੋਚਾ ਅਕਾਊਂਟ ਅਫ਼ਸਰ ਨੇ ਕੇਕ ਕੱਟਵਾ ਕੇ ਵਧਾਈਆਂ ਦਿੱਤੀ। ਇਸ ਮੌਕੇ ਬੋਲਦਿਆਂ ਜਿਲਾ ਪ੍ਰਧਾਨ ਸੰਦੀਪ ਭੁਬੰਕ ਜ਼ਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ ਨੇ ਕਿਹਾ ਕਿ ਉਹ ਲੁਧਿਆਣੇ ਦੇ ਸਮੂਹ ਦਫਤਰਾਂ ਦੇ ਮੁਲਾਜ਼ਮ ਸਾਥੀਆਂ ਨੂੰ ਨਾਲ ਲੈ ਕੇ ਪੂਰੀ ਹੀ ਤਨਦੇਹੀ ਅਤੇ ਇਮਾਨਦਾਰੀ ਨਾਲ ਜਮਾਤ ਲਈ ਕੰਮ ਕਰਨਗੇ। ਉਨ੍ਹਾਂ ਜਿਲ੍ਹਾ ਪ੍ਰਧਾਨ ਬਣਾਏ ਜਾਣ 'ਤੇ ਵੀ ਸਾਰਿਆਂ ਦਾ ਧੰਨਵਾਦ ਕੀਤਾ।
No comments
Post a Comment