
ਸ੍ਰੀ ਗੁਰੂ ਅਰਜਨ ਸਾਹਿਬ ਮਹਾਰਾਜ ਜੀ ਨੇ ਮਨੁੱਖੀ ਹੱਕਾਂ ਦੀ ਖਾਤਰ ਆਪਣੀ ਸ਼ਹਾਦਤ ਦਿੱਤੀ- ਬਾਬਾ ਦਰਸ਼ਨ ਸਿੰਘ ਬੋਰੀ
ਲੁਧਿਆਣਾ 27 ਮਈ (ਹਰਸ਼ਦੀਪ ਸਿੰਘ ਮਹਿਦੂਦਾਂ, ਰਮਨਦੀਪ ਸਿੰਘ ਔਲਖ) ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਸਾਹਿਬ ਜੀ ਅਤੇ ਜੂਨ 84' ਘੱਲੂਘਾਰਾ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਭਾਈ ਘੱਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਵੱਲੋਂ ਸੁਸਾਇਟੀ ਦੇ ਸੇਵਾਦਾਰ ਗੁਰਪ੍ਰੀਤ ਸਿੰਘ ਔਲਖ ਦੀ ਅਗਵਾਈ ਹੇਠ 805ਵਾਂ ਮਹਾਨ ਖੂਨਦਾਨ ਕੈਂਪ ਗੁਰਦੂਆਰਾ ਢਾਬਸਰ, ਨੇੜੇ ਪਿੰਡ ਕਰੀ ਕਲਾਂ, ਵਿਖੇ ਬਾਬਾ ਸੁਖਚੈਨ ਸਿੰਘ ਔਲਖ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮਹਾਨ ਖੂਨਦਾਨ ਕੈਂਪ ਦਾ ਉਦਘਾਟਨ ਸੰਤ ਬਾਬਾ ਦਰਸ਼ਨ ਸਿੰਘ ਬੋਰੀ ਨੇ ਕੀਤਾ। ਉਨ੍ਹਾਂ ਸ੍ਰੀ ਗੁਰੂ ਅਰਜਨ ਸਾਹਿਬ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਲਗਾਏ ਗਏ ਮਹਾਨ ਖੂਨਦਾਨ ਕੈਂਪ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਭਾਰਤ ਦੇ ਬਾਦਸ਼ਾਹ ਜਹਾਂਗੀਰ ਨੇ ਗੁਰੂ ਅਰਜਨ ਸਾਹਿਬ ਜੀ ਨੂੰ ਕਿਹਾ ਸਿੱਖਾਂ ਦੇ ਦਸਵੰਦ ਦੀ ਮਾਇਆ ਵਿਚੋ ਟੈਕਸ ਭੇਜੋ। ਸ੍ਰੀ ਗੁਰੂ ਅਰਜਨ ਸਾਹਿਬ ਮਹਾਰਾਜ ਜੀ ਨੇ ਕਿਹਾ ਸੰਗਤਾਂ ਦੀ ਦਸਾਂ ਨਹੁੰਆਂ ਦੀ ਕੀਰਤ ਦੀ ਕਮਾਈ ਦਾ ਦਸਵੰਦ ਇੱਕ ਟਕਾ ਵੀ ਵੀ ਤੁਹਾਨੂੰ ਨਹੀਂ ਭੇਜਾਂਗੇ, ਗੁਰੂ ਅਰਜਨ ਸਾਹਿਬ ਮਹਾਰਾਜ ਜੀ ਨੂੰ ਗ੍ਰਿਫਤਾਰ ਕਰਕੇ ਤਸੀਹੇ ਦਿੱਤੇ ਗਏ, ਬਲਦੀ ਤੱਤੀ ਤੱਵੀ ਤੇ ਬਿਠਾ ਕੇ ਸ਼ਹੀਦ ਕਰ ਦਿੱਤਾ। ਗੁਰੂ ਜੀ ਨੇ ਸੱਚ ਦੀ ਲੜਾਈ ਲੜਦਿਆ ਮਨੁੱਖੀ ਹੱਕਾਂ ਦੀ ਖਾਤਰ ਆਪਣੀ ਸ਼ਹਾਦਤ ਦਿੱਤੀ। ਇਸ ਮੌਕੇ ਤੇ ਸ਼ਹੀਦਾਂ ਦੀ ਯਾਦ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਖੂਨਦਾਨ ਕਰਕੇ ਸ਼ਹੀਦਾਂ ਦੇ ਚਰਨਾਂ ਵਿੱਚ ਹਾਜਰੀ ਲਵਾਈ। ਭਾਈ ਘੱਨਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਦੇ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋੜਵੰਦ ਮਰੀਜ਼ਾਂ ਨੂੰ ਖੂਨ ਨਿਸ਼ਕਾਮ ਰੂਪ ਵਿੱਚ ਲੈਕੇ ਦਿੱਤਾ ਜਾਵੇਗਾ। ਇਸ ਸਮੇਂ ਗੁਰਪ੍ਰੀਤ ਸਿੰਘ ਚਾਕ ਸੋਮੀਆਂ, ਬਲਜਿੰਦਰ ਸਿੰਘ ਔਲਖ, ਜੋਗਾ ਸਿੰਘ ਔਲਖ, ਇਲਾਕੇ ਦੇ ਪਤਵੰਤੇ ਸੱਜਣ ਅਤੇ ਨਗਰ ਨਿਵਾਸੀ ਸੰਗਤਾਂ ਹਾਜ਼ਰ ਸਨ।
No comments
Post a Comment