BREAKING NEWS
latest

728x90

 


468x60

ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ



ਲੁਧਿਆਣਾ 30 ਮਈ (ਹਰਸ਼ਦੀਪ ਸਿੰਘ ਮਹਿਦੂਦਾਂ, ਮਨੋਜ) ਸ਼ਹੀਦਾਂ ਦੇ ਸਿਰਤਾਜ, ਸ਼ਾਤੀ ਦੇ ਪੁੰਜ, ਬਾਣੀ ਦੇ ਬੋਹਿਥ ਸ਼੍ਰੀ ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ, ਸਿਟੀ ਇਨਕਲੇਵ, ਦੁੱਗਰੀ ਧਾਂਦਰਾ ਰੋਡ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਗਵਿੰਦਰ ਪਾਲ ਸਿੰਘ ਗੋਲਡੀ ਦੀ ਅਗਵਾਈ ਵਿੱਚ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਜਿਸ ਵਿਚ ਸੰਗਤਾਂ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਈਆਂ। ਇਸ ਮੌਕੇ ਬੀਬੀ ਸਿਮਰਨ ਕੌਰ ਜੀ (ਲੁਧਿਆਣਾ ਵਾਲੇ), ਭਾਈ ਕਰਮਜੀਤ ਸਿੰਘ ਅਤੇ ਇਲਾਕਾ ਨਿਵਾਸੀਆਂ ਦੀਆਂ ਇਸਤਰੀ ਸਤਿਸੰਗ ਜੱਥੇ ਨੇ ਰਸਭਿੰਨਾ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆਂ ਅਤੇ ਕਿਹਾ ਕਿ ਗੁਰੂ ਅਰਜਨ ਸਾਹਿਬ ਜੀ ਦੀਆਂ ਸਿੱਖਿਆਵਾਂ ਸਿੱਖ ਧਰਮ ਦੀ ਨੀਂਹ ਹਨ। ਉਨ੍ਹਾਂ ਨੇ ਸਿੱਖਾਂ ਨੂੰ ਇਮਾਨਦਾਰ,ਸੱਚੇ ਅਤੇ ਧਰਮ ਪ੍ਰਤੀ ਵਫ਼ਾਦਾਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਿੱਖਾਂ ਲਈ ਮਾਰਗਦਰਸ਼ਕ ਹਨ। ਉਨ੍ਹਾਂ ਦੀ ਸ਼ਹਾਦਤ ਸਿੱਖ ਧਰਮ ਨੂੰ ਮਜ਼ਬੂਤ ​​ਕਰਦੀ ਹੈ ਅਤੇ ਸਿੱਖ ਭਾਈਚਾਰੇ ਨੂੰ ਪ੍ਰੇਰਿਤ ਕਰਦੀ ਹੈ। ਇਸ ਮੌਕੇ ਤੇ ਮੁੱਖ ਸੇਵਾਦਾਰ ਭਗਵਿੰਦਰ ਪਾਲ ਸਿੰਘ ਗੋਲਡੀ ਵਲੋਂ ਆਈਆਂ ਸੰਗਤਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਅਤੇ ਰਾਗੀ ਜੱਥੇ ਦਾ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ 'ਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗੁਰੂ ਘਰ ਨਤਮਸਤਕ ਹੋਣ ਆਈਆਂ ਸੰਗਤਾਂ ਲਈ ਲੰਗਰ ਅਤੇ ਠੰਡੇ ਮਿੱਠੇ ਜਲ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਇਸ ਮੌਕੇ 'ਤੇ ਮਨਪ੍ਰੀਤ ਸਿੰਘ, ਮਹਿੰਦਰ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ ਬੇਦੀ, ਇਸ਼ਾਨਪ੍ਰੀਤ ਸਿੰਘ, ਅਮਰਜੀਤ ਸਿੰਘ ਸੂਰੀ, ਸੰਦੀਪ ਆਹੂਜਾ, ਵਿਕਰਮਜੀਤ ਸਿੰਘ ਧਾਲੀਵਾਲ, ਬਲਬੀਰ ਕੌਰ, ਹਰਭਜਨ ਕੌਰ, ਸਤਵੀਰ ਕੌਰ ਬੇਦੀ, ਪਰਮਜੀਤ ਕੌਰ, ਹਰਬੀਰ ਕੌਰ, ਮਨਜੀਤ ਕੌਰ, ਗੁਰਪ੍ਰੀਤ ਕੌਰ, ਗੁਰਮੀਤ ਕੌਰ, ਬਲਵਿੰਦਰ ਕੌਰ, ਮਨਜੀਤ ਕੌਰ, ਰਜਨੀ, ਸਰੋਜ ਬਾਲਾ, ਤੇ ਹੋਰ ਵੀ ਇਲਾਕਾ ਨਿਵਾਸੀ ਸ਼ਾਮਲ ਸਨ। 

« PREV
NEXT »

Facebook Comments APPID