BREAKING NEWS
latest

728x90

 


468x60

ਫਰੀਦਕੋਟ ਪੁਲਿਸ ਸਾਂਝ ਸਟਾਫ ਵੱਲੋਂ ਸਕੂਲਾਂ ਵਿੱਚ ਬੱਚਿਆਂ ਨੂੰ ਜਾਗਰੂਕ ਕਰਨ ਲਈ ਲਗਾਏ ਗਏ ਸੈਮੀਨਾਰ


 ਫਰੀਦਕੋਟ 24 ਮਈ (ਲਵਰਾਜ ਸ਼ਰਮਾ) ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਜਿਲ੍ਹੇ ਦੇ ਵੱਖ-ਵੱਖ ਸਕੂਲਾਂ, ਕਾਲਜਾਂ, ਪਿੰਡਾਂ ਅਤੇ ਮੁਹੱਲਿਆਂ ਵਿੱਚ ਬੱਚਿਆਂ ਨੂੰ ਸੁਰੱਖਿਅਤ ਅਤੇ ਜਾਗਰੂਕ ਕਰਨ ਲਈ ਇੱਕ ਪ੍ਰੇਰਨਾਦਾਇਕ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਦੇ ਤਹਿਤ ਰਾਜਨਪਾਲ ਡੀ.ਐਸ.ਪੀ (ਸੀ ਐਡ ਡਬਲਿਊ) ਫਰੀਦਕੋਟ ਦੀ ਨਿਗਰਾਨੀ ਹੇਠ ਬੱਚਿਆਂ ਨੂੰ ਬਾਲ ਸ਼ੋਸ਼ਣ, ਗੁੱਡ ਟੱਚ ਅਤੇ ਬੈਡ ਟੱਚ, ਸਾਈਬਰ ਕ੍ਰਾਈਮ, ਐਮਰਜੈਸੀ ਹੈਲਪਲਾਈਨ ਨੰਬਰਾਂ, ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਜਿਲ੍ਹੇ ਅੰਦਰ ਵੱਖ-ਵੱਖ ਸਕੂਲਾਂ ਵਿੱਚ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤੇ ਗਏ ਹਨ। ਇਸਦੇ ਤਹਿਤ ਸਾਂਝ ਸਟਾਫ ਫਰੀਦਕੋਟ ਵੱਲੋਂ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟਸੁਖੀਆਂ, ਐਸ.ਜੀ.ਜੀ.ਐਸ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਮਿਡੂਮਾਨ, ਵਿਵੇਕ ਪਬਲਿਕ ਸਕੂਲ, ਬਰਗਾੜੀ, ਔਕਸਬ੍ਰਿਜ ਵਰਲਡ ਸਕੂਲ, ਦ ਬਲੂਮਿੰਗਡੇਲ ਸਕੂਲ, ਕੋਟਕਪੂਰਾ, ਗੁਰੂ ਨਾਨਕ ਦੇਵ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਪਿੰਡ ਪੰਜਗਰਾਈ, ਦਿੱਲੀ ਇੰਟਰਨੈਸ਼ਨਲ ਪਬਲਿਕ ਸਕੂਲ ਪੰਜਗਰਾਈ ਕਲਾ, ਰੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਪਿੰਡ ਪੰਜਗਰਾਈ, ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟਸੁਖੀਆਂ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਗਏ। ਇਹਨਾਂ ਸੈਮੀਨਾਰਾਂ ਦੌਰਾਨ ਬੱਚਿਆਂ ਨੂੰ ਨਾ ਸਿਰਫ਼ ਬਾਲ ਸ਼ੋਸ਼ਣ ਬਾਰੇ ਸਿੱਖਿਆ ਦਿੱਤੀ ਗਈ, ਸਗੋਂ ਉਹਨਾਂ ਨੂੰ ਗੁੱਡ ਟੱਚ ਅਤੇ ਬੈਡ ਟੱਚ ਦੇ ਫਰਕ, ਸਾਈਬਰ ਕ੍ਰਾਈਮ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ, ਬੱਚਿਆਂ ਨੂੰ ਮੁੱਖ ਹੈਲਪਲਾਈਨ ਨੰਬਰਾਂ 112, 1930, ਅਤੇ 1098 ਬਾਰੇ ਵੀ ਜਾਣੂ ਕਰਵਾਇਆ ਗਿਆ, ਤਾਂ ਜੋ ਉਹ ਕਿਸੇ ਵੀ ਅਪਾਤਕਾਲੀ ਸਥਿਤੀ ਵਿੱਚ ਤੁਰੰਤ ਮਦਦ ਮੰਗ ਸਕਣ। ਸੈਮੀਨਾਰ ਦੌਰਾਨ, ਸਕੂਲ ਸਟਾਫ ਅਤੇ ਬੱਚਿਆਂ ਨੂੰ ਨਸ਼ਿਆਂ ਦੇ ਦੁਰਪ੍ਰਯੋਗ ਦੇ ਖ਼ਤਰਿਆਂ ਬਾਰੇ ਵੀ ਜਾਗਰੂਕ ਕੀਤਾ ਗਿਆ। ਪੁਲਿਸ ਕਰਮਚਾਰੀਆਂ ਨੇ ਨਸ਼ਿਆਂ ਦੇ ਖਿਲਾਫ ਲੜਾਈ ਵਿੱਚ ਹਰੇਕ ਵਿਅਕਤੀ ਦੀ ਭੂਮਿਕਾ ਨੂੰ ਰੇਖਾਂਕਿਤ ਕੀਤਾ ਅਤੇ ਸਮਾਜਿਕ ਜਿੰਮੇਵਾਰੀ ਨੂੰ ਪ੍ਰੋਤਸਾਹਿਤ ਕੀਤਾ।

« PREV
NEXT »

Facebook Comments APPID