BREAKING NEWS
latest

728x90

 


468x60

ਭਾਈ ਬਖਤੌਰ ਦੇ ਮਾਮਲੇ 'ਚ ਬਠਿੰਡਾ ਪੁਲਿਸ ਨੇ ਸਖ਼ਤ ਐਕਸ਼ਨ ਲੈਂਦਿਆਂ ਦੋਸ਼ੀਆਂ ਖਿਲਾਫ਼ ਕਾਰਵਾਈ ਆਰੰਭੀ : ਬਲਤੇਜ ਪੰਨੂ


 ਭਾਈ ਬਖਤੌਰ ਦੇ ਮਾਮਲੇ 'ਚ ਬਠਿੰਡਾ ਪੁਲਿਸ ਨੇ ਸਖ਼ਤ ਐਕਸ਼ਨ ਲੈਂਦਿਆਂ ਦੋਸ਼ੀਆਂ ਖਿਲਾਫ਼ ਕਾਰਵਾਈ ਆਰੰਭੀ : ਬਲਤੇਜ ਪੰਨੂ

ਨਸ਼ਾ ਸਮਗਲਰਾਂ ਦਾ ਸਾਥ ਦੇਣ ਵਾਲਿਆਂ ਲਈ ਪਾਰਟੀ ‘ਚ ਕੋਈ ਥਾਂ ਨਹੀਂ

    ਬਠਿੰਡਾ, 4 ਜੂਨ (ਸਵਰਨ ਸਿੰਘ ਭਗਤਾ) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾ ਰਿਹਾ। ਇਸੇ ਲੜੀ ਦੇ ਤਹਿਤ ਬੀਤੇ ਦਿਨੀ ਜ਼ਿਲ੍ਹੇ ਦੇ ਪਿੰਡ ਭਾਈ ਬਖਤੌਰ ਵਿਖੇ ਹੋਏ ਮਾਮਲੇ ਦੇ ਸਬੰਧ ਵਿਚ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਬਠਿੰਡਾ ਪੁਲਿਸ ਵੱਲੋਂ ਸਖ਼ਤ ਐਕਸ਼ਨ ਲੈਂਦਿਆਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਖਿਲਾਫ਼ ਬਣਦੀ ਕਾਰਵਾਈ ਆਰੰਭ ਦਿੱਤੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ‘ਨਸ਼ਾ ਮੁਕਤੀ ਮੋਰਚਾ’ ਪੰਜਾਬ ਦੇ ਚੀਫ ਸਪੋਕਸਪਰਸਨ ਸ਼੍ਰੀ ਬਲਤੇਜ ਸਿੰਘ ਪੰਨੂ ਨੇ ਸਥਾਨਕ ਸਰਕਟ ਹਾਊਸ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਸ਼ਾ ਮੁਕਤੀ ਮੋਰਚਾ ਮਾਲਵਾ ਵੈਸਟ ਦੇ ਜੋਨ ਕੋਆਰਡੀਨੇਟਰ ਚੁਸਪਿੰਦਰ ਚਹਿਲ, ਜ਼ਿਲਾ ਕੋਆਰਡੀਨੇਟਰ ਬਠਿੰਡਾ ਜਤਿੰਦਰ ਸਿੰਘ ਭੱਲਾ ਤੇ ਹੋਰ ਸਖਸ਼ੀਅਤਾਂ ਹਾਜ਼ਰ ਰਹੀਆਂ। ਇਸ ਮੌਕੇ ਇਸ ਮੌਕੇ ‘ਨਸ਼ਾ ਮੁਕਤੀ ਮੋਰਚਾ’ ਪੰਜਾਬ ਦੇ ਚੀਫ ਸਪੋਕਸਪਰਸਨ ਬਲਤੇਜ ਸਿੰਘ ਪੰਨੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰੂਆਂ, ਪੀਰਾਂ ਦੀ ਇਸ ਸੁਨਿਹਰੀ ਧਰਤ ਪੰਜਾਬ ‘ਚੋਂ ਜਦੋਂ ਤੱਕ ਨਸ਼ੇ ਦੀ ਜੜ੍ਹ ਨੂੰ ਖਤਮ ਨਹੀਂ ਕੀਤਾ ਜਾਂਦਾ ਉਦੋਂ ਤੱਕ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਲਗਾਤਾਰ ਕੰਮ ਕਰਦੀ ਰਹੇਗੀ। ਇਸ ਮੌਕੇ ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਨਸ਼ੇ ਦੇ ਤਸਕਰਾਂ ਦੀ ਮਦਦ ਕਰਨ ਵਾਲੇ ਨੁਮਾਇੰਦਿਆਂ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਕੋਈ ਥਾਂ ਨਹੀਂ ਹੈ। ਇਸ ਮੌਕੇ ਉਹਨਾਂ ਮੀਡੀਆ ਦੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦੀ ਲੜੀ ਤਹਿਤ ਸ਼ੁਰੂ ਕੀਤੀ ‘ਨਸ਼ਾ ਮੁਕਤੀ ਯਾਤਰਾ’ ਨੂੰ ਪੰਜਾਬ ਦੇ ਆਮ ਲੋਕਾਂ ਅਤੇ ਹਰ ਨੌਜਵਾਨ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਾ ਤਸਕਰਾਂ ‘ਤੇ ਪੂਰਨ ਨਜ਼ਰਸਾਨੀ ਰੱਖਦਿਆਂ ਕਾਨੂੰਨ ਦੇ ਦਾਇਰੇ ਅੰਦਰ ਰਹਿ ਕੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਸਰਕਾਰ ਜ਼ੀਰੋ ਟਾਲਰੈਂਸ ਦੀ ਨੀਤੀ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਕਿਸੇ ਵੀ ਪਾਰਟੀ ਦੇ ਨੁਮਾਇੰਦੇ ਅਤੇ ਕਿਸੇ ਵੀ ਉੱਚ ਅਧਿਕਾਰੀ ਨੂੰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਬਖਸ਼ਿਆ ਨਹੀਂ ਜਾਵੇਗਾ। 

  ਚੀਫ ਸਪੋਕਸਪਰਸਨ ਬਲਤੇਜ ਸਿੰਘ ਪੰਨੂ ਨੇ ਮੀਡੀਆਂ ਦੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ੇ ਨੂੰ ਜੜੋਂ ਖਤਮ ਕਰਨ ਦੇ ਲਈ ਜ਼ਮੀਨੀ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਵ. ਨਰਿੰਦਰਦੀਪ ਸਿੰਘ ਮਾਮਲੇ ਦੀ ਮੁਕੰਮਲ ਜਾਂਚ ਕੀਤੀ ਜਾ ਰਹੀ ਹੈ ਤੇ ਰਿਪੋਰਟਾਂ ਆਉਣੀਆਂ ਹਾਲੇ ਬਾਕੀ ਹਨ। ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ 80 ਹਜ਼ਾਰ ਈਥਾਨੋਲ ਦੇ ਮਾਮਲੇ ਦੇ ਸਬੰਧ ਵਿੱਚ ਵੀ ਪੜਤਾਲ ਜਾਰੀ ਹੈ। ਇਸ ਮੌਕੇ ਉਨ੍ਹਾਂ ਜਿੱਥੇ ਮੀਡੀਆ ਤੋਂ ਨਸ਼ਿਆਂ ਨੂੰ ਨੱਥ ਪਾਉਣ ਲਈ ਸਹਿਯੋਗ ਦੀ ਮੰਗ ਕੀਤੀ ਉੱਥੇ ਹੀ ਪਿੰਡਾਂ-ਸ਼ਹਿਰਾਂ ਦੇ ਆਮ ਲੋਕਾਂ ਦੇ ਨਾਲ-ਨਾਲ ਨੌਜਵਾਨਾਂ, ਖਿਡਾਰੀਆਂ ਅਤੇ ਕਲਾਕਾਰਾਂ ਨੂੰ ਵੱਧ ਚੜ੍ਹ ਕੇ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਵਿੱਚ ਜੁੜਨ ਦਾ ਸੱਦਾ ਵੀ ਦਿੱਤਾ।

« PREV
NEXT »

Facebook Comments APPID