BREAKING NEWS
latest

728x90

 


468x60

ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਗੜ੍ਹਸ਼ੰਕਰ ਤੱਕ ਬਸਪਾ ਨੇ ਕੀਤਾ ਵਿਸ਼ਾਲ ਰੋਸ ਮਾਰਚ


 

ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਗੜ੍ਹਸ਼ੰਕਰ ਤੱਕ ਬਸਪਾ ਨੇ ਕੀਤਾ ਵਿਸ਼ਾਲ ਰੋਸ ਮਾਰਚ 

ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪਵਿੱਤਰ ਧਰਤੀ 'ਤੇ ਸਰਾਬ ਠੇਕੇ ਖੋਲੇ ਜਾਣ, ਬਾਬਾ ਸਾਹਿਬ ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀ ਤੇ ਮਾੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਆਪ ਸਰਕਾਰ ਖਿਲਾਫ ਵੱਡਾ ਪ੍ਰਦਰਸ਼ਨ 

ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪਵਿੱਤਰ ਧਰਤੀ 'ਤੇ ਆਪ ਸਰਕਾਰ ਨੂੰ ਨਸ਼ੇ ਦਾ ਵਪਾਰ ਨਹੀਂ ਕਰਨ ਦੇਵੇਗੀ ਬਸਪਾ : ਡਾ. ਕਰੀਮਪੁਰੀ 

  ਜਲੰਧਰ/ ਗੜ੍ਹਸ਼ੰਕਰ (ਹਰਸ਼ਦੀਪ ਸਿੰਘ ਮਹਿਦੂਦਾਂ, ਸੁਖਵਿੰਦਰ ਭੱਟੀ): ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ 18 ਜੂਨ ਨੂੰ ਨਸ਼ਿਆਂ ਦੇ ਮੁੱਦੇ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤਾਂ ਦੀ ਬੇਅਦਬੀ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਵੱਡਾ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਇਲਾਵਾ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਲੈ ਕੇ ਗੜ੍ਹਸ਼ੰਕਰ ਤੱਕ ਵਿਸ਼ਾਲ ਰੋਸ ਮਾਰਚ ਕੀਤਾ ਗਿਆ।

ਬਸਪਾ ਦੇ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਦੱਸਿਆ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਪਵਿੱਤਰ ਚਰਨ ਸ਼ੋਹ ਪ੍ਰਾਪਤ ਧਰਤੀ ਹੈ, ਪਰ ਸੂਬੇ ਦੀ ਆਪ ਸਰਕਾਰ ਵੱਲੋਂ ਇਸ ਦੇ ਨੇੜੇ ਸ਼ਰਾਬ ਦੇ ਤਿੰਨ ਠੇਕੇ ਖੋਲੇ ਗਏ ਹਨ ਅਤੇ ਵੱਡੀ ਗਿਣਤੀ ਵਿੱਚ ਸ਼ਰਾਬ ਦੀਆਂ ਨਜਾਇਜ਼ ਬਰਾਂਚਾਂ ਵੀ ਖੋਲੀਆਂ ਗਈਆਂ ਹਨ। ਇਸ ਤੋਂ ਇਲਾਵਾ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਖੇਤਰ ਵਿੱਚ ਵੀ ਜਿੱਥੇ ਕਾਂਗਰਸ ਦੀ ਸਰਕਾਰ ਹੈ, ਉਨ੍ਹਾਂ ਵੱਲੋਂ ਵੀ ਸ਼ਰਾਬ ਦੇ ਤਿੰਨ ਠੇਕੇ ਖੋਲੇ ਗਏ ਹਨ। ਜਿੱਥੇ ਸ਼ਰਾਬ ਦੇ ਠੇਕੇ ਖੋਲੇ ਗਏ ਹਨ, ਉੱਥੇ ਆਲੇ-ਦੁਆਲੇ ਕੋਈ ਆਬਾਦੀ ਨਹੀਂ ਹੈ। ਇਸ ਤੋਂ ਸਪੱਸ਼ਟ ਹੈ ਕਿ ਸੂਬੇ ਦੀ ਆਪ ਸਰਕਾਰ ਤੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਵੱਲੋਂ ਇਹ ਸੱਭ ਇਸ ਪਵਿੱਤਰ ਧਰਤੀ 'ਤੇ ਨਸ਼ਾ ਫੈਲਾਉਣ ਅਤੇ ਇੱਕ ਤਰ੍ਹਾਂ ਨਾਲ ਇਸ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਬਸਪਾ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀ। ਸਰਕਾਰਾਂ ਦੀਆਂ ਇਤਿਹਾਸਕ ਧਾਰਮਿਕ ਸਥਾਨਾਂ ਨੂੰ ਲੈ ਕੇ ਗਲਤ ਮਨਸ਼ਾ ਦੇ ਵਿਰੋਧ ਵਿੱਚ ਹੀ ਬਸਪਾ ਵੱਲੋਂ ਅੱਜ ਦਾ ਇਹ ਪ੍ਰਦਰਸ਼ਨ ਰੱਖਿਆ ਗਿਆ ਸੀ। ਇਸ ਪ੍ਰਦਰਸ਼ਨ ਦਾ ਮੁੱਦਾ ਜਿੱਥੇ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਧਰਤੀ ਨੂੰ ਸਰਕਾਰਾਂ ਤੋਂ ਨਸ਼ਾ ਮੁਕਤ ਕਰਾਉਣਾ ਸੀ, ਉੱਥੇ ਹੀ ਸੂਬੇ ਭਰ ਵਿੱਚ ਬਾਬਾ ਸਾਹਿਬ ਡਾ. ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਵੀ ਰੋਕਣਾ ਸੀ। ਇਸ ਤੋਂ ਇਲਾਵਾ ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਵੀ ਮੁੱਦਾ ਚੁੱਕਿਆ ਗਿਆ। ਅੱਜ ਬਸਪਾ ਦੇ ਹਜ਼ਾਰਾਂ ਦੀ ਗਿਣਤੀ ਵਿੱਚ ਵਰਕਰ ਬਸਪਾ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਵਿੱਚ ਪਹਿਲਾਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਇਕੱਠੇ ਹੋਏ ਤੇ ਉੱਥੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲੈ ਕੇ ਕਾਫਲੇ ਦੇ ਰੂਪ ਵਿੱਚ ਗੜ੍ਹਸ਼ੰਕਰ ਪੁੱਜੇ, ਜਿੱਥੇ ਉਕਤ ਮੁੱਦਿਆਂ 'ਤੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ। 

  ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਿਤ ਕਰਦਿਆਂ ਬਸਪਾ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਉਹ ਸਰਕਾਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਧਰਤੀ ਤੋਂ ਨਸ਼ੇ ਦੇ ਠੇਕੇ ਅਤੇ ਸ਼ਰਾਬ ਦੀਆਂ ਨਜਾਇਜ਼ ਬਰਾਂਚਾਂ ਬੰਦ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੰਦੇ ਹਨ। ਜੇਕਰ ਸਰਕਾਰ ਨੇ ਇਹ ਠੇਕੇ ਬੰਦ ਨਹੀਂ ਕੀਤੇ ਤਾਂ ਬਹੁਜਨ ਸਮਾਜ ਪਾਰਟੀ ਇਸ ਮੁੱਦੇ ਨੂੰ ਲੈ ਕੇ ਫਿਰ ਅਗਲੇ ਅੰਦੋਲਨ ਦਾ ਐਲਾਨ ਕਰੇਗੀ। ਉਨ੍ਹਾਂ ਕਿਹਾ ਕਿ ਬਸਪਾ ਸਰਕਾਰ ਨੂੰ ਇਸ ਪਵਿੱਤਰ ਧਰਤੀ 'ਤੇ ਨਸ਼ੇ ਦਾ ਵਪਾਰ ਨਹੀਂ ਕਰਨ ਦੇਵੇਗੀ। ਸਰਕਾਰ ਦੀ ਇਹ ਨੀਤੀ ਸੰਗਤ ਦੀਆਂ ਭਾਵਨਾਵਾਂ ਦੇ ਵੀ ਖਿਲਾਫ ਹੈ ਤੇ ਸੰਗਤਾਂ ਵਿੱਚ ਇਸ ਨੂੰ ਲੈ ਕੇ ਕਾਫੀ ਰੋਸ ਵੀ ਹੈ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਗੜ੍ਹਸ਼ੰਕਰ ਵਿੱਚ ਪੈਂਦੇ ਪਿੰਡ ਨੂਰਪੁਰ ਜੱਟਾਂ ਦੇ ਵਿੱਚ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ ਦੇ ਮਾਮਲੇ ਵਿੱਚ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ। ਉਨ੍ਹਾਂ ਇਸ ਦੇ ਲਈ ਵੀ ਪ੍ਰਸ਼ਾਸਨ ਨੂੰ ਇੱਕ ਹਫਤੇ ਦਾ ਸਮਾਂ ਦਿੱਤਾ। ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਇਹ ਵੀ ਕਿਹਾ ਕਿ ਅਜੇ ਤੱਕ ਸੂਬੇ ਵਿੱਚ ਬਣੀਆਂ ਸਰਕਾਰਾਂ ਦੀਆਂ ਬਹੁਜਨ ਸਮਾਜ ਦੇ ਮਹਾਪੁਰਖਾਂ ਪ੍ਰਤੀ ਗਲਤ ਸੋਚ ਨੂੰ ਲੋਕਾਂ ਵਿੱਚ ਪਿੰਡ-ਪਿੰਡ ਜਾ ਕੇ ਉਜਾਗਰ ਕੀਤਾ ਜਾਵੇਗਾ ਅਤੇ ਇਨ੍ਹਾਂ ਸਰਕਾਰਾਂ ਦੇ ਪੁਤਲੇ ਵੀ ਫੂਕੇ ਜਾਣਗੇ। ਇਸ ਸਬੰਧੀ ਵੀ 25 ਜੂਨ ਨੂੰ ਪ੍ਰੋਗਰਾਮ ਰੱਖੇ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸੂਬੇ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ, ਜਿਸ ਨੂੰ ਸੁਧਾਰਨ ਦੀ ਲੋੜ ਹੈ। ਇਸ ਮੌਕੇ ਬਸਪਾ ਸੂਬਾ ਕੋਆਰਡੀਨੇਟਰ ਚੌਧਰੀ ਗੁਰਨਾਮ ਸਿੰਘ, ਤੀਰਥ ਰਾਜਪੁਰਾ ਨੇ ਵੀ ਸੰਬੋਧਿਤ ਕੀਤਾ। ਸਟੇਜ ਦੀ ਕਾਰਵਾਈ ਬਸਪਾ ਸੂਬਾ ਜਨਰਲ ਸਕੱਤਰ ਠੇਕੇਦਾਰ ਭਗਵਾਨ ਦਾਸ ਸਿੱਧੂ ਨੇ ਨਿਭਾਈ। ਇਸ ਮੌਕੇ ਬਸਪਾ ਸੂਬਾ ਜਨਰਲ ਸਕੱਤਰ ਪਰਵੀਨ ਬੰਗਾ ਹਰਭਜਨ ਸਿੰਘ ਬਜਹੇੜੀ, ਐਡਵੋਕੇਟ ਬਲਵਿੰਦਰ ਕੁਮਾਰ, ਦਲਜੀਤ ਰਾਏ, ਸੁਖਦੇਵ ਬਿੱਟਾ, ਮਨਿੰਦਰ ਸ਼ੇਰਪੁਰੀ, ਰਣਵੀਰ ਬੱਬਰ, ਮਲਕੀਤ ਸੁੰਨੀ, ਐਡਵੋਕੇਟ ਪਲਵਿੰਦਰ ਮਾਨਾ, ਲਾਲ ਚੰਦ ਔਜਲਾ, ਗੁਰਮੇਲ ਚੁੰਬਰ, ਇੰਜ. ਜਸਵੰਤ ਰਾਏ, ਰਾਜਾ ਰਜਿੰਦਰ ਨਨਹੇੜੀਆਂ, ਬਲਵਿੰਦਰ ਬਿੱਟਾ, ਪ੍ਰਗਣ ਬਿਲਗਾ, ਹਰਭਜਨ ਬਲਾਲੋਂ, ਲੇਖਰਾਜ ਜਮਾਲਪੁਰੀ, ਸੀਨੀਅਰ ਡਿਪਟੀ ਮੇਅਰ ਤੇਜਪਾਲ ਬਸਰਾ, ਖੁਸ਼ੀ ਰਾਮ ਸਰਪੰਚ, ਸੁਸ਼ੀਲ ਵਿਰਦੀ, ਚੱਬੇਵਾਲ ਦੇ ਪ੍ਰਧਾਨ ਜਸਪਾਲ ਭੱਟੀ, ਬਖਸ਼ੀਸ਼ ਭੀਮ ਆਦਿ ਵੀ ਹਾਜ਼ਰ ਸਨ।

« PREV
NEXT »

Facebook Comments APPID