BREAKING NEWS
latest

728x90

 


468x60

ਅਧਿਆਪਕ ਆਗੂਆਂ ਨੇ ਡੀਸੀ ਹਿਮਾਂਸ਼ੂ ਜੈਨ ਨੂੰ ਸੌਂਪਿਆ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਤੇ ਧਰਨੇ ਦਾ ਨੋਟਿਸ


ਹਜਾਰਾਂ ਸਕੂਲ ਅਧਿਆਪਕਾਂ ਦੇ ਪੈਂਡਿੰਗ ਮਸਲੇ ਹੱਲ ਕਰਨ ਲਈ ਖੁਦ ਮੁੱਖ ਮੰਤਰੀ ਆਉਣ ਅੱਗੇ : ਅਧਿਆਪਕ ਜਥੇਬੰਦੀਆਂ 

  ਫਤਿਹਗੜ੍ਹ ਸਾਹਿਬ 4 ਜੂਨ (ਮਲਾਗਰ ਖਮਾਣੋਂ) ਸਕੂਲ ਅਧਿਆਪਕਾਂ ਦੀਆਂ ਪ੍ਰਮੁੱਖ ਸੰਘਰਸ਼ੀ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੇ ਸਿੱਖਿਆ ਕ੍ਰਾਂਤੀ ਦੇ ਨਾਅਰੇ ਨੂੰ ਖੋਖਲਾ ਕਰਾਰ ਦਿੰਦੇ ਹੋਏ ਅਧਿਆਪਕਾਂ ਦੀਆਂ ਵਿਭਾਗੀ ਤੇ ਵਿੱਤੀ ਮੰਗਾਂ ਦਾ ਹੱਲ ਨਾ ਹੋਣ ਦੇ ਵਿਰੋਧ ਵਜੋਂ 11 ਜੂਨ ਨੂੰ ਲੁਧਿਆਣਾ ਸ਼ਹਿਰ ਵਿੱਚ ਸੂਬਾ ਪੱਧਰੀ ਰੋਸ ਮੁਜਾਹਰਾ ਕਰਨ ਦਾ ਐਲਾਨ ਕੀਤਾ ਗਿਆ ਹੈ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਡੀਟੀਐਫ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਜਨਰਲ ਸਕੱਤਰ ਜੋਸ਼ੀਲ ਤਿਵਾੜੀ ਨੇ ਦੱਸਿਆ ਕਿ ਇਸੇ ਤਹਿਤ ਅਧਿਆਪਕ ਆਗੂਆਂ ਦੇ ਇੱਕ ਭਰਵੇਂ ਵਫ਼ਦ ਵੱਲੋਂ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਈਟੀਟੀ 6635 ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ਼, 4161 ਮਾਸਟਰ ਕਾਡਰ ਯੂਨੀਅਨ ਦੇ ਸੂਬਾ ਆਗੂ ਬਲਕਾਰ ਮਘਾਣੀਆ ਅਤੇ 2392 ਅਧਿਆਪਕ ਯੂਨੀਅਨ ਦੇ ਗੁਰਬਖਸ਼ੀਸ਼ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨਾਲ ਮੁਲਾਕਾਤ ਕਰਕੇ ਮੁੱਖ ਮੰਤਰੀ ਪੰਜਾਬ ਦੇ ਨਾਂ 'ਮੰਗ ਪੱਤਰ' ਅਤੇ ਧਰਨੇ ਦਾ ਨੋਟਿਸ ਸੌਂਪਿਆ ਗਿਆ। ਇਸ ਮੀਟਿੰਗ ਦੌਰਾਨ ਡੀਸੀ ਲੁਧਿਆਣਾ ਨਾਲ ਰਿਕਾਸਟ ਸੂਚੀਆਂ, ਬਦਲੀਆਂ, ਪੈਂਡਿੰਗ ਪ੍ਰੋਮੋਸ਼ਨਾਂ, ਪੈਂਡਿੰਗ ਰੈਗੂਲਰ ਆਰਡਰ, 5178 ਅਧਿਆਪਕਾਂ ਦੇ ਬਕਾਏ ਤੇ ਕੁੱਝ ਹੋਰ ਵਿਭਾਗੀ ਤੇ ਵਿੱਤੀ ਮਾਮਲਿਆਂ 'ਤੇ ਖੁੱਲ ਕੇ ਚਰਚਾ ਵੀ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਵੱਲੋਂ ਸਾਰੇ ਮਾਮਲੇ ਮੁੱਖ ਮੰਤਰੀ ਪੰਜਾਬ ਤੱਕ ਪੁੱਜਦੇ ਕਰਨ ਦਾ ਭਰੋਸਾ ਦਿੱਤਾ।

« PREV
NEXT »

Facebook Comments APPID