BREAKING NEWS
latest

728x90

 


468x60

ਸੰਘਰਸ਼ ਕਰਨ ਦਾ ਜਮਹੂਰੀ ਹੱਕ ਖੋਹਣ 'ਤੇ ਤੁਲੀ ਪੰਜਾਬ ਸਰਕਾਰ : ਮਜ਼ਦੂਰ ਜਥੇਬੰਦੀਆਂ


ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਾਉਣ ਤੇ ਨੀਲੇ ਕਾਰਡ ਕੱਟਣ ਵਿਰੁੱਧ ਸੰਘਰਸ਼ ਤੇਜ ਕਰਨ ਦਾ ਐਲਾਨ

  ਮਹਿਤਪੁਰ 5 ਜੂਨ (ਹਰਜਿੰਦਰ ਸਿੰਘ ਚੰਦੀ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਹੋਈ ਮੀਟਿੰਗ ਉਪਰੰਤ ਪ੍ਰੈਸ ਨੂੰ ਜਾਰੀ ਕੀਤੇ ਬਿਆਨ ਵਿਚ ਮਜ਼ਦੂਰ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਪੁਲਿਸ ਤਾਕਤ ਨਾਲ ਅਵਾਮੀ ਜਥੇਬੰਦੀਆਂ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ, ਲੋਕ ਸੰਘਰਸ਼ਾਂ ਨੂੰ ਕੁਚਲਣ ਦੀ ਨੀਤੀ ਅਖਤਿਆਰ ਕਰਕੇ, ਸੰਘਰਸ਼ ਕਰਨ ਦਾ ਜਮਹੂਰੀ ਹੱਕ ਖੋਹ ਰਹੀ ਹੈ। ਜਿਸ ਦਾ ਮਜ਼ਦੂਰ ਜਥੇਬੰਦੀਆਂ ਵੱਲੋਂ ਤਿੱਖਾ ਵਿਰੋਧ ਕੀਤਾ ਜਾਵੇਗਾ। ਕੁਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਸੂਬਾ ਆਗੂ ਸਾਥੀ ਗੁਰਮੇਸ਼ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਸਾਂਝੇ ਮੋਰਚੇ ਦੇ ਆਗੂਆਂ ਨੇ ਭਗਵੰਤ ਮਾਨ ਸਰਕਾਰ ਵੱਲੋਂ ਸਿਰਫ 4727 ਮਜ਼ਦੂਰ ਪਰਿਵਾਰਾਂ ਦੇ ਕਰਜ਼ੇ ਮੁਆਫ਼ ਕਰਨ ਨੂੰ ਨਿਗੂਣੀ ਰਾਹਤ ਦੱਸਦਿਆਂ ਕਿਹਾ ਕਿ ਇਹ ਰਾਹਤ ਊਂਠ ਤੋਂ ਛਾਣਨੀ ਲਾਹੁਣ ਬਰਾਬਰ ਹੈ। ਉਨਾਂ ਕਿਹਾ ਕਿ ਪੰਜਾਬ ਦੇ ਤੇਰਾਂ ਹਜ਼ਾਰ ਪਿੰਡਾਂ ਦੇ ਹਿਸਾਬ ਨਾਲ ਪੌਣੇ ਤਿੰਨ ਪਿੰਡਾਂ 'ਚੋਂ ਇੱਕ ਸਿਰਫ਼ ਇੱਕ ਮਜ਼ਦੂਰ ਨੂੰ ਇਹ ਰਾਹਤ ਮਿਲੇਗੀ ਜਦੋਂ ਹੋਰ ਲੱਖਾਂ ਪਰਿਵਾਰ ਇਸਤੋਂ ਵਿਰਵੇ ਰਹਿ ਜਾਣਗੇ, ਉਨ੍ਹਾਂ ਕਿਹਾ ਕਿ ਮਜ਼ਦੂਰਾਂ ਸਿਰ, ਸਰਕਾਰੀ ਤੇ ਗੈਰ ਸਰਕਾਰੀ ਸੰਸਥਾਵਾਂ ਦਾ ਕੁੱਲ ਕਰਜ਼ਾ ਛੇ ਹਜ਼ਾਰ ਕਰੋੜ ਰੁਪਏ ਤੋਂ ਵੀ ਵਧੇਰੇ ਹੈ। ਆਰਥਿਕ ਮਾਹਰਾਂ ਵੱਲੋਂ ਕੀਤੇ ਗਏ ਸਰਵਿਆ ਮੁਬਾਤਕ ਅੱਸੀ ਫੀਸਦੀ ਮਜ਼ਦੂਰ ਕਰਜ਼ਾਈ ਹਨ ਅਤੇ ਔਸਤ ਨੱਬੇ ਹਜ਼ਾਰ ਰੁਪਏ ਹਰੇਕ ਮਜ਼ਦੂਰ ਪਰਿਵਾਰ ਸਿਰ ਕਰਜ਼ਾ ਹੈ। ਮਜ਼ਦੂਰ ਆਗੂਆਂ ਨੇ ਕਿਹਾ ਕਿ ਇਕ ਪਾਸੇ ਸਰਕਾਰ ਮਜ਼ਦੂਰਾਂ ਦੀ ਕਰਜ਼ ਮਾਫੀ ਦੀ ਗੱਲ ਕਰਦੀ ਹੈ ਦੂਸਰੇ ਪਾਸੇ ਤੇਤੀ ਲੱਖ ਗਰੀਬਾਂ ਨੂੰ ਮਿਲਦੀ ਕਣਕ ਨੂੰ ਖੋਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਕੇਵਾਈਐੱਸ ਸਕੀਮ ਤਹਿਤ ਤੇਤੀ ਲੱਖ ਪਰਿਵਾਰਾਂ ਨੂੰ ਇਸ ਸਕੀਮ ਤੋਂ ਬਾਹਰ ਕਰ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਕੈਬਨਿਟ ਦੀ ਕੱਲ੍ਹ ਹੋਈ ਮੀਟਿੰਗ ਵਿੱਚ, ਪੰਜਾਬ ਸਰਕਾਰ ਨੇ ਇੱਕ ਹੋਰ ਮਜ਼ਦੂਰ ਵਿਰੋਧੀ ਕਦਮ ਲੈਂਦਿਆਂ ਮੋਦੀ ਸਰਕਾਰ ਤੋਂ ਵੀ ਦੋ ਕਦਮ ਅੱਗੇ ਜਾਂਦਿਆਂ "ਪੰਜਾਬ ਦੁਕਾਨ ਅਤੇ ਵਪਾਰਕ ਅਦਾਰੇ ਐਕਟ 1958 ਵਿਚ ਸੋਧ ਦੀ ਮੰਨਜ਼ੂਰੀ ਦੇ ਦਿੱਤੀ ਹੈ ਜਿਸ ਤਹਿਤ ਹੁਣ ਮਜ਼ਦੂਰਾਂ ਨੂੰ ਨੌਂ ਘੰਟਿਆਂ ਤੋਂ ਵੱਧ ਸਮਾਂ ਕੰਮ ਕਰਨਾ ਪਵੇਗਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਅਸਲ ਵਿੱਚ ਵੱਡੇ ਸਰਮਾਏਦਾਰਾਂ ਤੇ ਜਗੀਰਦਾਰਾਂ ਨੂੰ ਗੱਫੇ ਦੇ ਰਹੀ ਹੈ ਜਦੋਂ ਕਿ ਗਰੀਬਾਂ ਨੂੰ ਸਿਰਫ ਗੁੰਮਰਾਹ ਕੀਤਾ ਜਾ ਰਿਹਾ ਹੈ। ਆਗੂਆਂ ਨੇ ਪੰਜਾਬ ਭਰ ਵਿੱਚ ਨਿੱਤ ਵਾਪਰ ਰਹੀਆਂ ਪੁਲਿਸ ਜਬਰ ਦੀਆਂ ਘਟਨਾਵਾਂ 'ਤੇ ਚਿੰਤਾ ਜਾਹਰ ਕਰਦਿਆਂ ਇਸ ਨੂੰ ਰਾਜ ਅੰਦਰ ਪੁਲਿਸ ਰਾਜ ਸਥਾਪਿਤ ਕਰਨਾ ਦੱਸਿਆ। ਉਨ੍ਹਾਂ ਕਿਹਾ ਕਿ ਇਹ ਸੱਭ ਲੋਕ ਸੰਘਰਸ਼ਾਂ ਨੂੰ ਕੁਚਲਣ ਲਈ ਲੋਕਾਂ ਦੇ ਮਨਾਂ ਵਿੱਚ ਦਹਿਲ ਬਿਠਾਉਣ ਲਈ ਕੀਤਾ ਜਾ ਰਿਹਾ ਹੈ। ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਫੈਸਲਾ ਕੀਤਾ ਕਿ ਜਬਰ ਦੇ ਖਿਲਾਫ ਸੰਘਰਸ਼ ਕਰਦਿਆਂ ਝੋਨੇ ਦੀ ਲਵਾਈ ਤੋਂ ਤੁਰੰਤ ਬਾਅਦ ਪੰਜਾਬ ਭਰ ਵਿੱਚ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਅੱਜ ਦੀ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਆਗੂ ਦਰਸ਼ਨ ਨਾਹਰ, ਗੁਰਨਾਮ ਸਿੰਘ ਦਾਊਦ ਤੇ ਬਲਦੇਵ ਨੂਰਪੁਰੀ, ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾਈ ਆਗੂ ਗੁਲਜ਼ਾਰ ਗੋਰੀਆ, ਦੇਵੀ ਕੁਮਾਰੀ ਅਤੇ ਗਿਆਨ ਸੈਦਪੁਰੀ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਤਰਸੇਮ ਪੀਟਰ ਤੇ ਕਸ਼ਮੀਰ ਸਿੰਘ ਘੁਗਸੋ਼ਰ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਹਰਮੇਸ਼ ਮਾਲੜੀ ਹਾਜ਼ਰ ਸਨ।

« PREV
NEXT »

Facebook Comments APPID