ਪੱਤਰਕਾਰ ਪੰਕਜ ਸ਼ਾਰਦਾ ਨੂੰ ਸੂਬਾ ਸਰਕਾਰ ਨੇ ਐਲਾਨਿਆ ਬ੍ਰਾਹਮਣ ਕਲਿਆਣ ਬੋਰਡ ਦਾ ਚੇਅਰਮੈਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਤੀ ਨਵੇਂ ਚੇਅਰਮੈਨਾਂ ਨੂੰ ਵਧਾਈ
ਲੁਧਿਆਣਾ 8 ਅਗਸਤ (ਹਰਸ਼ਦੀਪ ਸਿੰਘ ਮਹਿਦੂਦਾਂ, ਮਨੋਜ) ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਬ੍ਰਾਹਮਣ ਸਮਾਜ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਦੇ ਮਨੋਰਥ ਨਾਲ ਸੀਨੀਅਰ ਪੱਤਰਕਾਰ ਪੰਕਜ ਸ਼ਾਰਦਾ ਨੂੰ ਬ੍ਰਾਹਮਣ ਕਲਿਆਣ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਮੁਤਾਬਕ ਪੰਕਜ ਸ਼ਾਰਦਾ ਚੇਅਰਮੈਨ ਵਜੋਂ ਸੇਵਾਵਾਂ ਦੇਣਗੇ। ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਉਨ੍ਹਾਂ ਨਵੇਂ ਐਲਾਨੇ ਚੇਅਰਮੈਨਾਂ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਆਸ ਜਤਾਈ ਕਿ ਉਹ ਆਪਣੇ ਉੱਦਮਾਂ ਨਾਲ ਸਰਕਾਰ ਵੱਲੋਂ ਦਿੱਤੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ। ਨਵੇਂ ਨਿਯੁਕਤ ਚੇਅਰਮੈਨ ਪੰਕਜ ਸ਼ਾਰਦਾ ਨੇ ਇਸ ਜ਼ਿੰਮੇਵਾਰੀ ਪ੍ਰਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਆਲਾ ਕਮਾਨ ਦਾ ਦਿਲੀ ਧੰਨਵਾਦ ਪ੍ਰਕਟ ਕੀਤਾ। ਨਵੀਂ ਐਲਾਨੀ ਗਈ ਅਹੁਦੇਦਾਰੀ ਦੀ ਜਾਣਕਾਰੀ ਮਿਲਣ ਮਗਰੋਂ ਵੱਖ ਵਖ ਧਾਰਮਿਕ ਸੰਗਠਨਾਂ ਦੇ ਆਗੂਆਂ ਅਤੇ ਸਮਾਜ ਸੇਵੀ ਸਂਠਗਨਾ ਵੱਲੋਂ ਚੇਅਰਮੈਨ ਪੰਕਜ ਸ਼ਾਰਦਾ ਨੂੰ ਸਨਮਾਨਿਤ ਕੀਤਾ ਗਿਆ।
ਪੰਕਜ ਸ਼ਾਰਦਾ ਨੂੰ ਚੇਅਰਮੈਨ ਬਣਾਏ ਜਾਣ ਤੇ ਲੁਧਿਆਣਾ ਦੇ ਪੱਤਰਕਾਰ ਭਾਈਚਾਰੇ ਚ ਵੀ ਵੱਡੀ ਖੁਸ਼ੀ ਦੇਖਣ ਨੂੰ ਮਿਲੀ। ਪੱਤਰਕਾਰਾਂ ਤੋਂ ਇਲਾਵਾ ਮਹਾਂਨਗਰ ਦੀਆਂ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਸ਼੍ਰੀ ਸ਼ਾਰਦਾ ਨੂੰ ਮੁਬਾਰਕਾਂ ਦੇ ਕੇ ਜਿੱਥੇ ਸਨਮਾਨਿਤ ਕੀਤਾ ਜਾ ਰਿਹਾ ਹੈ ਉਥੇ ਹੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵੱਲੋਂ ਵੀ ਸ਼੍ਰੀ ਸ਼ਾਰਦਾ ਦੀ ਚੇਅਰਮੈਨ ਵਜੋਂ ਨਿਯੁਕਤੀ ਦਾ ਸਵਾਗਤ ਕੀਤਾ ਗਿਆ। ਅਦਾਰਾ ਦੇਸ਼ ਦੁਨੀਆਂ ਦੀ ਮੈਨੇਜਿੰਗ ਡਾਇਰੈਕਟਰ ਗੁਰਿੰਦਰ ਕੌਰ ਮਹਿਦੂਦਾਂ ਅਤੇ ਸਾਬਕਾ ਮੁੱਖ ਸੰਪਾਦਕ ਗੁਰਪ੍ਰੀਤ ਸਿੰਘ ਮਹਿਦੂਦਾਂ ਵੱਲੋਂ ਵੀ ਸ਼੍ਰੀ ਸ਼ਾਰਦਾ ਨੂੰ ਮੁਬਾਰਕਾਂ ਦਿੱਤੀਆਂ ਗਈਆਂ।
No comments
Post a Comment