BREAKING NEWS
latest

728x90

 


468x60

ਬਿਜਲੀ ਮੁਲਾਜ਼ਮ ਅਤੇ ਪੈਨਸ਼ਨਰ ਅਦਾਰੇ ਦੀਆਂ ਜਾਇਦਾਦਾਂ ਵੇਚਣ ਖਿਲਾਫ਼ ਅੱਜ ਕਰਨਗੇ ਰੋਸ ਰੈਲੀਆਂ



ਬਿਜਲੀ ਮੁਲਾਜ਼ਮ ਅਤੇ ਪੈਨਸ਼ਨਰ ਅਦਾਰੇ ਦੀਆਂ ਜਾਇਦਾਦਾਂ ਵੇਚਣ ਖਿਲਾਫ਼ ਅੱਜ ਕਰਨਗੇ ਰੋਸ ਰੈਲੀਆਂ 

ਝੋਨੇ ਦੀ ਪਰਾਲੀ ਸਾੜਣ ਤੋਂ ਰੋਕਣ ਲਈ ਬਿਜਲੀ ਮੁਲਾਜ਼ਮਾਂ ਦੀਆਂ ਡਿਊਟੀਆਂ ਕੱਟਣ ਦੀ ਜੋਰਦਾਰ ਮੰਗ 

ਸੰਘਰਸ਼ ਦੀ ਅਗਲੀ ਰਣਨੀਤੀ ਲਈ 12 ਅਕਤੂਬਰ ਨੂੰ ਸਮੂੰਹ ਜਥੇਬੰਦੀਆਂ ਨੇ ਲੁਧਿਆਣੇ ਹੰਗਾਮੀ ਮੀਟਿੰਗ ਸੱਦੀ 

  ਲੁਧਿਆਣਾ 8 ਅਕਤੂਬਰ (ਗੁਰਿੰਦਰ ਕੌਰ ਮਹਿਦੂਦਾਂ, ਕਾਬਲ ਸਿੰਘ ਰਾਠੌਰ) ਪਾਵਰਕਾਮ ਅਦਾਰੇ ਦੀਆਂ ਬਹੁਤ ਕੀਮਤੀ ਜਾਇਦਾਦਾਂ ਜੋ ਕਈ ਦਹਾਕੇ ਪਹਿਲਾਂ ਜਿਆਦਾਤਰ ਪੰਚਾਇਤਾਂ ਵੱਲੋਂ ਦਫਤਰ ਅਤੇ ਗਰਿੱਡ ਬਣਾਉਣ ਲਈ ਉਸ ਵਕਤ ਬਿਜਲੀ ਬੋਰਡ ਨੂੰ ਦਾਨ ਵਜੋਂ ਦਿੱਤੀਆਂ ਸਨ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੇਚਣ ਦੀਆਂ ਵਿਉਂਤਬੰਦੀਆਂ ਬਣਾ ਰਹੀ ਹੈ। 

   ਜਿਸ ਦੇ ਖਿਲਾਫ਼ ਅਦਾਰੇ ਦੀਆਂ ਸੰਘਰਸ਼ਸ਼ੀਲ  ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਪੀਐਸਈਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸ਼ੀਏਸਨ ਆਫ ਜੂਨੀਅਰ ਇੰਜੀਨੀਅਰ, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ (ਰਜਿ: 24), ਪਾਵਰਕਾਮ ਅਤੇ ਟ੍ਰਾਂਸ਼ਕੋ ਪੈਨਸ਼ਨਰ ਯੂਨੀਅਨ ਪੰਜਾਬ (ਸਬੰਧਤ ਏਟਕ), ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਪਹਿਲਵਾਨ ਦੇ ਆਗੂਆਂ ਦੀ ਹੰਗਾਮੀ ਮੀਟਿੰਗ ਰਤਨ ਸਿੰਘ ਮਜਾਰੀ ਅਤੇ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਅੱਜ 9 ਅਕਤੂਬਰ ਨੂੰ ਸਮੁੱਚੇ ਪੰਜਾਬ ਵਿੱਚ ਡਵੀਜ਼ਨ ਪੱਧਰ ਤੇ ਰੋਸ ਰੈਲੀਆਂ ਕਰਕੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੀ ਇਸ ਲੋਕ -ਮੁਲਾਜ਼ਮ-ਪੈਨਸ਼ਨਰ ਵਿਰੋਧੀ ਨੀਤੀ ਵਿਰੁੱਧ ਅਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਨੇ 12 ਅਕਤੂਬਰ ਨੂੰ ਲੁਧਿਆਣੇ ਹੰਗਾਮੀ ਮੀਟਿੰਗ ਸੱਦਣ ਦਾ ਐਲਾਨ ਕੀਤਾ। ਮੀਟਿੰਗ ਵਿੱਚ ਹਾਜ਼ਰ ਆਗੂਆਂ ਹਰਪਾਲ ਸਿੰਘ, ਗੁਰਵੇਲ ਸਿੰਘ ਬੱਲਪੁਰੀਆ, ਗੁਰਭੇਜ ਸਿੰਘ ਢਿੱਲੋਂ, ਸਰਬਜੀਤ ਸਿੰਘ ਭਾਣਾ, ਸਰਿੰਦਰ ਪਾਲ ਲਹੌਰੀਆ, ਬਲਜੀਤ ਸਿੰਘ ਮੋਦਲਾ, ਦਵਿੰਦਰ ਸਿੰਘ ਪਿਸੋਰ, ਤਜਿੰਦਰ ਸਿੰਘ ਸੇਖੋਂ, ਜਸਬੀਰ ਸਿੰਘ ਆਂਡਲੂ, ਹਰਮਨਦੀਪ, ਰਾਧੇਸ਼ਿਆਮ, ਬਾਬਾ ਅਮਰਜੀਤ ਸਿੰਘ, ਦਲੀਪ ਕੁਮਾਰ, ਰਘਬੀਰ ਸਿੰਘ, ਰਛਪਾਲ ਸਿੰਘ ਪਾਲੀ, ਜਸਵਿੰਦਰ ਸਿੰਘ, ਪਵਨਪ੍ਰੀਤ ਸਿੰਘ, ਗੁਰਪਿਆਰ ਸਿੰਘ ਆਦਿ ਨੇ  ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ  12 ਅਕਤੂਬਰ ਦੀ ਮੀਟਿੰਗ ਵਿੱਚ ਵੱਡੇ ਪੱਧਰ ਤੇ ਲਾਮਬੰਦੀ ਕਰਕੇ ਹਾਕਮਾਂ ਨੂੰ ਅਦਾਰੇ  ਦੀਆਂ ਜਾਇਦਾਦਾਂ ਵੇਚਣ ਦੀ ਤਜਵੀਜ਼ ਖਿਲਾਫ਼  ਸੰਘਰਸ਼ਾਂ ਦੇ ਬੱਲਬੂਤੇ ਵੱਡੀ ਲਹਿਰ ਖੜੀ ਕੀਤੀ ਜਾਵੇਗੀ। 

   ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਮੁਲਾਜ਼ਮਾਂ ਦੀਆਂ ਝੋਨੇ ਦੀ ਪਰਾਲੀ ਨੂੰ ਸਾੜੇ ਜਾਣ ਤੋਂ ਰੋਕਣ ਲਈ ਧੱਕੇ ਨਾਲ ਲਗਾਈਆਂ ਡਿਊਟੀਆਂ ਨਾਂ ਕੱਟੀਆਂ ਤਾਂ ਇਸ ਧੱਕੇਸ਼ਾਹੀ ਦਾ ਮੂੰਹ ਤੋੜ ਜਵਾਬ  ਵੀ ਸੰਘਰਸ਼ਾਂ ਰਾਹੀਂ ਦਿੱਤਾ ਜਾਵੇਗਾ ।

NEXT »

Facebook Comments APPID