BREAKING NEWS
latest

728x90

 


468x60

ਬਿਜਲੀ ਨਿਗਮ ਦੀਆਂ ਜਾਇਦਾਦਾਂ ਵੇਚਣ ਅਤੇ ਬਿਜਲੀ ਸੋਧ ਬਿੱਲ 2025 ਵਿਰੁੱਧ ਲਾਮਬੰਦੀ ਲਈ ਮੁਲਾਜ਼ਮ, ਪੈਨਸ਼ਨਰ ਅਤੇ ਕਿਸਾਨ ਜਥੇਬੰਦੀਆਂ ਨੇ ਸਾਂਝੀ ਮੀਟਿੰਗ ਕੀਤੀ


2 ਨਵੰਬਰ ਨੂੰ ਬਿਜਲੀ ਮੰਤਰੀ ਖਿਲਾਫ਼ ਲੁਧਿਆਣੇ ਸੂਬਾ ਪੱਧਰੀ ਰੋਸ ਧਰਨਾ ਅਤੇ ਝੰਡਾ ਮਾਰਚ ਨੂੰ ਕਾਮਯਾਬ ਕਰਨ ਦਾ ਅਹਿਦ 



  ਲੁਧਿਆਣਾ 25  ਅਕਤੂਬਰ (ਹਰਸ਼ਦੀਪ ਸਿੰਘ ਮਹਿਦੂਦਾਂ, ਸੁਰਿੰਦਰ ਸ਼ਿੰਦਾ) ਬਿਜਲੀ ਨਿਗਮ ਦੀਆਂ ਵੱਡੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਮੌਜੂਦ ਸੈਂਕੜੇ ਏਕੜ ਵਿੱਚ ਫੈਲੀਆਂ ਬਹੁਤ ਮਹਿੰਗੀਆਂ ਜਾਇਦਾਦਾਂ ਜੋ ਕਈ ਦਹਾਕੇ ਪਹਿਲਾਂ ਜਿਆਦਾਤਰ ਪੰਚਾਇਤਾਂ ਵੱਲੋਂ ਅਤੇ ਕੁੱਝ ਨਿੱਜੀ ਤੌਰ 'ਤੇ ਲੋਕਾਂ ਵੱਲੋਂ ਦਫਤਰ ਅਤੇ ਗਰਿੱਡ ਬਣਾਉਣ ਲਈ ਬਿਜਲੀ ਬੋਰਡ ਨੂੰ ਦਾਨ ਵਜੋਂ ਦਿੱਤੀਆਂ ਸਨ, ਨੂੰ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵੱਲੋਂ ਆਪਣੀਆਂ ਰਾਜਸੀ ਲੋੜਾਂ ਲਈ ਵੇਚਣ ਦੀ ਘਟੀਆ ਤਜਵੀਜ਼ ਦੇ ਖਿਲਾਫ਼ ਅਤੇ ਬਿਜਲੀ ਸੋਧ ਬਿੱਲ 2025 ਦੇ ਵਿਰੁੱਧ ਅਦਾਰੇ ਦੇ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਸਾਂਝੇ ਸੰਗਠਨਾਂ ਪੀਐਸਈਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸ਼ੀਏਸਨ ਆਫ ਜੂਨੀਅਰ ਇੰਜੀਨੀਅਰ, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ (ਰਜਿ: 24), ਪਾਵਰਕਾਮ ਐਂਡ ਟ੍ਰਾਂਸ਼ਕੋ ਪੈਨਸ਼ਨਰ ਯੂਨੀਅਨ ਪੰਜਾਬ (ਸਬੰਧਤ ਏਟਕ), ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਪਹਿਲਵਾਨ ਤੋਂ ਇਲਾਵਾ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਹੰਗਾਮੀ ਮੀਟਿੰਗ ਗੁਰਪ੍ਰੀਤ ਸਿੰਘ ਗੰਡੀਵਿੰਡ ਅਤੇ ਗੁਰਭੇਜ ਸਿੰਘ ਢਿੱਲੋਂ ਦੀ ਸਾਂਝੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਹੋਈ। ਇਸ ਬਹੁਤ ਹੀ ਅਹਿਮ ਮੀਟਿੰਗ ਵਿੱਚ ਬਿਜਲੀ ਨਿਗਮ ਦੀ ਹੋਂਦ ਬਚਾਉਣ ਦੇ ਸਵਾਲ ਤੇ ਮੁਲਾਜ਼ਮ, ਪੈਨਸ਼ਨਰ ਅਤੇ ਕਿਸਾਨ ਜਥੇਬੰਦੀਆਂ ਨੇ ਇਕਜੁੱਟ ਹੋ ਕੇ ਸਰਕਾਰ ਵੱਲੋਂ ਜਾਇਦਾਦਾਂ ਵੇਚਣ ਦੀ ਤਜਵੀਜ਼ ਖਿਲਾਫ਼ ਅਤੇ ਬਿਜਲੀ ਸੋਧ ਬਿੱਲ ਦੇ ਖਰੜੇ ਵਿਰੁੱਧ ਸਾਂਝਾ ਸੰਘਰਸ਼ ਸ਼ੁਰੂ ਕਰਨ ਦਾ ਫੈਸਲਾ ਕੀਤਾ। ਇਸ ਮੀਟਿੰਗ ਦੀ ਕਾਰਵਾਈ ਰਿਪੋਰਟ ਬਾਰੇ ਸਾਂਝੇ ਥੜੇ ਦੇ ਆਗੂਆਂ ਹਰਪਾਲ ਸਿੰਘ ਅਤੇ ਗੁਰਵੇਲ ਸਿੰਘ ਬੱਲਪੁਰੀਆ ਨੇ ਪ੍ਰੈਸ ਨੂੰ  ਦੱਸਿਆ ਕਿ ਜਾਇਦਾਦਾਂ ਵੇਚਣ ਵਿਰੁੱਧ 16 ਅਕਤੂਬਰ ਤੋਂ 31 ਅਕਤੂਬਰ  ਤੱਕ ਪਾਵਰਕਾਮ ਦੇ ਸਮੁੱਚੇ ਸਰਕਲਾਂ ਵਿੱਚ ਰੋਸ ਧਰਨੇ ਲਗਾਉਣ ਅਤੇ ਝੰਡਾ ਮਾਰਚ ਕਰਨ ਉਪਰੰਤ 2 ਨਵੰਬਰ ਨੂੰ  ਬਿਜਲੀ ਮੰਤਰੀ ਖਿਲਾਫ਼ ਆਰਤੀ ਚੌਕ ਲੁਧਿਆਣਾ ਵਿਖੇ ਦਿੱਤੇ ਜਾ ਰਹੇ ਸੂਬਾ ਪੱਧਰੀ ਰੋਸ ਧਰਨੇ ਅਤੇ ਝੰਡਾ ਮਾਰਚ ਦੀਆਂ ਤਿਆਰੀਆਂ ਲਈ ਅੱਜ ਦੀ ਸਾਂਝੀ ਮੀਟਿੰਗ ਵਿੱਚ ਪਾਵਰਕਾਮ ਅਦਾਰੇ ਦੀਆਂ ਜਾਇਦਾਦਾਂ ਵੇਚਣ ਅਤੇ ਦੇਸ਼ ਦੇ ਸਮੁੱਚੇ ਪਾਵਰ ਸੈਕਟਰ ਨੂੰ ਤਬਾਹ ਕਰਨ ਵਾਲੇ ਬਿਜਲੀ ਸੋਧ ਬਿੱਲ 2025 ਖਿਲਾਫ਼ ਸਾਂਝੇ ਸੰਘਰਸ਼ ਦੀ ਵੱਡੇ ਪੱਧਰ ਤੇ ਲਾਮਬੰਦੀ ਕੀਤੀ ਗਈ। ਇਸ ਮੀਟਿੰਗ ਵਿੱਚ ਹਾਜ਼ਰ ਆਗੂਆਂ  ਰਘਬੀਰ ਸਿੰਘ, ਸੁਖਵਿੰਦਰ ਸਿੰਘ ਚਾਹਲ, ਸਰਿੰਦਰਪਾਲ ਲਹੌਰੀਆ, ਜਰਨੈਲ ਸਿੰਘ, ਦਵਿੰਦਰ ਸਿੰਘ ਪਿਸੋਰ, ਜਸਬੀਰ ਸਿੰਘ ਆਂਡਲੂ, ਰਾਧੇਸ਼ਿਆਮ, ਤਜਿੰਦਰ ਸਿੰਘ ਸੇਖੋਂ, ਅਮਰੀਕ ਸਿੰਘ ਮਸੀਤਾਂ, ਪੂਰਨ ਸਿੰਘ ਖਾਈ, ਬਾਬਾ ਅਮਰਜੀਤ ਸਿੰਘ, ਕੌਰ ਸਿੰਘ ਸੋਹੀ, ਪਵਨਪ੍ਰੀਤ ਸਿੰਘ, ਗੁਰਤੇਜ ਸਿੰਘ ਪੱਖੋ, ਰਛਪਾਲ ਸਿੰਘ  ਪਾਲੀ , ਕੇਵਲ ਸਿੰਘ ਬਨਵੈਤ, ਬਲਵਿੰਦਰ ਸਿੰਘ ਬਾਜਵਾ, ਗੁਰਜੀਤ ਸਿੰਘ ਮੱਤੀ, ਇੰਜੀ : ਕਰਮਜੀਤ ਸਿੰਘ ਪਟਿਆਲਾ, ਇੰਜੀ: ਅਰਸਵੀਰ ਸਿੰਘ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨ ਆਗੂਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਆਗੂ ਸੁਦਾਗਰ ਸਿੰਘ ਘੁਡਾਣੀ, ਭਾਰਤੀ ਕਿਸਾਨ ਮਜਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਦਿਲਬਾਗ ਸਿੰਘ ਗਿੱਲ, ਕਿਸਾਨ ਮਜਦੂਰ ਮੋਰਚਾ ਦੇ ਬਲਦੇਵ ਸਿੰਘ ਜੀਰਾ, ਕੁੱਲ ਹਿੰਦ ਕਿਸਾਨ ਸਭਾ 1936 ਦੇ ਸੂਬਾ ਆਗੂ ਸੂਰਤ ਸਿੰਘ ਧਰਮਕੋਟ ਅਤੇ ਚਮਕੌਰ ਸਿੰਘ ਬੀਰਮੀ, ਪੰਜਾਬ  ਗੌਰਮਿੰਟ ਟ੍ਰਾਸ਼ਪੋਰਟ ਵਰਕਰ ਯੂਨੀਅਨ ਏਟਕ ਦੇ ਸੂਬਾ ਆਗੂ ਜਗਦੀਸ ਸਿੰਘ ਚਾਹਲ, ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਦੇ ਸੂਬਾ ਆਗੂ ਦੇਵਰਾਜ ਨੇ ਪੰਜਾਬ ਸਰਕਾਰ ਦੀ ਜਾਇਦਾਦਾਂ ਵੇਚਣ ਦੀ ਲੋਕ ਵਿਰੋਧੀ ਅਤੇ ਘਟੀਆ ਤਜਵੀਜ਼ ਦੀ ਜੋਰਦਾਰ ਨਿੰਦਾ ਕੀਤੀ। ਆਗੂਆਂ ਨੇ ਪੰਜਾਬ ਦੀਆਂ ਸਮੂਹ ਸੰਘਰਸ਼ਸ਼ੀਲ ਕਿਸਾਨ ਅਤੇ ਭਰਾਤਰੀ ਜਥੇਬੰਦੀਆਂ ਨੂੰ ਅਦਾਰੇ ਦੀਆਂ ਜਾਇਦਾਦਾਂ ਵੇਚਣ ਅਤੇ ਬਿਜਲੀ ਸੋਧ ਬਿੱਲ ਦੇ ਖਰੜੇ ਦੀ ਤਜਵੀਜ਼ ਵਿਰੁੱਧ 28 ਅਕਤੂਬਰ ਨੂੰ ਤਰਨ ਤਾਰਨ ਅਤੇ 2 ਨਵੰਬਰ ਦੇ ਬਿਜਲੀ ਮੰਤਰੀ ਵਿਰੁੱਧ ਲਗਾਏ ਜਾ ਰਹੇ ਰੋਸ ਧਰਨੇ ਨੂੰ ਕਾਮਯਾਬ ਕਰਨ ਲਈ ਵਹੀਰਾਂ ਘੱਤ ਕੇ ਪਹੁੰਚਣ ਦਾ ਸੱਦਾ ਦਿੱਤਾ।

« PREV
NEXT »

Facebook Comments APPID