ਲੋਕ ਬਦਲਾਅ ਲਈ ਦੋਵਾਂ ਉਮੀਦਵਾਰਾਂ ਨੂੰ ਜਿਤਾਉਣ ਲਈ ਹਾਥੀ ਦੇ ਨਿਸ਼ਾਨ ਉੱਤੇ ਲਗਾਉਣ ਮੋਹਰਾਂ : ਦੁਲਮਾ
ਲੁਧਿਆਣਾ (ਹਰਸ਼ਦੀਪ ਸਿੰਘ ਮਹਿਦੂਦਾਂ, ਸੁਰਿੰਦਰ ਸ਼ਿੰਦਾ) ਬਹੁਜਨ ਸਮਾਜ ਪਾਰਟੀ ਦੀ ਮੱਤੇਵਾੜਾ ਜੋਨ ਤੋਂ ਜਿਲ੍ਹਾ ਪ੍ਰੀਸ਼ਦ ਦੀ ਉਮੀਦਵਾਰ ਨਛੱਤਰ ਕੌਰ ਪਤਨੀ ਸ੍ਰ ਲਾਭ ਸਿੰਘ ਭਾਮੀਆਂ ਸਾਬਕਾ ਸੰਮਤੀ ਮੈਂਬਰ ਅਤੇ ਬਲਾਕ ਸੰਮਤੀ ਭਾਮੀਆਂ ਤੋਂ ਉਮੀਦਵਾਰ ਜਗਤਾਰ ਸਿੰਘ ਕੈਂਥ ਇੰਚਾਰਜ ਹਲਕਾ ਸਾਹਨੇਵਾਲ ਦੀ ਚੋਣ ਮੁਹਿੰਮ ਨੂੰ ਹੋਰ ਭਖਾਉਣ ਲਈ ਬਸਪਾ ਦੇਹਾਤੀ ਦੇ ਪ੍ਰਧਾਨ ਹਰਭਜਨ ਸਿੰਘ ਦੁਲਮਾ ਪੁੱਜੇ ਅਤੇ ਉਨ੍ਹਾਂ ਦੋਵਾਂ ਉਮੀਦਵਾਰਾਂ ਲਈ ਪ੍ਰਚਾਰ ਕਰਦਿਆਂ ਲੋਕਾਂ ਨੂੰ ਹਾਥੀ ਦੇ ਨਿਸ਼ਾਨ ਉੱਤੇ ਮੋਹਰਾਂ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਬਦਲਾਅ ਲਈ ਦੋਵਾਂ ਉਮੀਦਵਾਰਾਂ ਨੂੰ ਜਿਤਾਉਣ। ਉਨ੍ਹਾਂ ਕਿਹਾ ਕਿ ਹਾਥੀ ਦੇ ਨਿਸ਼ਾਨ ਉੱਤੇ ਮੋਹਰਾਂ ਲਗਾਉਣਾ ਸਮੇਂ ਦੀ ਵੱਡੀ ਜਰੂਰਤ ਹੈ ਕਿਉਂਕਿ ਆਮ ਆਦਮੀਂ ਪਾਰਟੀ ਨੇ ਦੂਜੀਆਂ ਪਾਰਟੀਆਂ ਵਾਂਗ ਹੀ ਲੁੱਟਿਆ ਅਤੇ ਕੁੱਟਿਆ ਹੈ। ਦੁੱਖ ਇਸ ਗੱਲ ਦਾ ਹੈ ਕਿ ਲੋਕ ਇਸਨੂੰ ਆਮ ਆਦਮੀਂ ਦੀ ਪਾਰਟੀ ਸਮਝ ਬੈਠੇ। ਉਨ੍ਹਾਂ ਕਿਹਾ ਕਿ ਚਾਹੇ ਕਾਂਗਰਸ ਹੋਵੇ, ਅਕਾਲੀ ਦਲ ਜਾਂ ਭਾਜਪਾ ਹੋਵੇ ਲੋਕਾਂ ਨੂੰ ਇਨ੍ਹਾਂ ਪਾਰਟੀਆਂ ਤੋਂ ਕਿਸੇ ਵੀ ਪ੍ਰਕਾਰ ਦੀ ਆਸ ਨਹੀਂ ਰੱਖਣੀ ਚਾਹੀਦੀ ਸਗੋਂ ਇਨ੍ਹਾਂ ਨੂੰ ਸਬਕ ਸਿਖਾਉਣ ਲਈ ਬਸਪਾ ਦੇ ਦੋਵੇਂ ਉਮੀਦਵਾਰਾਂ ਨੂੰ ਜਿਤਾਉਣਾ ਚਾਹੀਦਾ ਹੈ। ਇਸ ਮੌਕੇ ਹਾਜਰ ਲਾਭ ਸਿੰਘ ਭਾਮੀਆਂ ਅਤੇ ਜਗਤਾਰ ਸਿੰਘ ਕੈਂਥ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ 14 ਦਸੰਬਰ ਨੂੰ ਹਾਥੀ ਦੇ ਨਿਸ਼ਾਨ ਉੱਤੇ ਮੋਹਰਾਂ ਲਗਾ ਕੇ ਜਿਤਾਉਣ। ਉਨ੍ਹਾਂ ਭਰੋਸਾ ਦਿੱਤਾ ਕਿ ਭਾਵੇਂ ਏਹ ਚੋਣ ਛੋਟੀ ਤਾਕਤ ਵਾਲੀ ਹੈ ਪਰ ਇਸਦੇ ਬਾਵਯੂਦ ਅਸੀਂ ਵੋਟਰਾਂ ਦੀਆਂ ਆਸਾਂ ਉਮੀਦਾਂ ਉੱਤੇ ਖਰ੍ਹੇ ਉਤਰਾਂਗੇ। ਇਸ ਮੌਕੇ ਨਰਿੰਦਰ ਚੌਂਤੇ ਤੋਂ ਇਲਾਵਾ ਹੋਰ ਹਾਜਰ ਸਨ।


No comments
Post a Comment