ਬੀਬੀ ਗਰੇਵਾਲ ਨੇ ਚੋਣ ਪ੍ਰਚਾਰ ਦੌਰਾਨ ਮਨਾਇਆ ਹਲਕਾ ਕਨਵੀਨਰ ਦਲਜੀਤ ਕੌਰ ਦਾ ਜਨਮ ਦਿਨ
ਲੁਧਿਆਣਾ (ਹਰਸ਼ਦੀਪ ਸਿੰਘ ਮਹਿਦੂਦਾਂ, ਅਮਨਦੀਪ ਸਿੰਘ ਰਾਮਗੜ੍ਹ) ਆਮ ਆਦਮੀ ਪਾਰਟੀ ਦੀ ਬਲਾਕ ਸੰਮਤੀ ਉਮੀਦਵਾਰ ਬੀਬੀ ਹਰਪ੍ਰੀਤ ਕੌਰ ਗਰੇਵਾਲ ਨੇ ਆਪਣੇ ਚਲਦੇ ਚੋਣ ਪ੍ਰਚਾਰ ਦੌਰਾਨ ਹੀ ਹਲਕਾ ਸਾਹਨੇਵਾਲ ਦੀ ਕਨਵੀਨਰ ਦਲਜੀਤ ਕੌਰ ਦਾ ਜਨਮ ਦਿਨ ਕੇਕ ਕੱਟ ਕੇ ਮਨਾਇਆ। ਬੀਬੀ ਗਰੇਵਾਲ ਉਨ੍ਹਾਂ ਦੇ ਪਤੀ ਇੰਦਰਪਾਲ ਸਿੰਘ ਗਰੇਵਾਲ, ਰਿੰਪੀ ਕੋਚਰ, ਸਰਪੰਚ ਧਰਮਿੰਦਰ ਅਤੇ ਹੋਰ ਪਾਰਟੀ ਵਰਕਰਾਂ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਪਰਮਾਤਮਾ ਅੱਗੇ ਉਨ੍ਹਾਂ ਦੀ ਲੰਬੀ ਅਤੇ ਤੰਦਰੁਸਤ ਜਿੰਦਗੀ ਦੀ ਅਰਦਾਸ ਕੀਤੀ। ਦਲਜੀਤ ਕੌਰ ਗਰੇਵਾਲ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਵਾਰ ਜੇਕਰ ਸਾਰੇ ਏਨੀ ਕੂ ਮੇਹਨਤ ਕਰਨ ਕਿ ਹਰਪ੍ਰੀਤ ਕੌਰ ਗਰੇਵਾਲ ਭੋਲਾ ਪੁਰ ਸੰਮਤੀ ਜੋਨ ਤੋਂ ਅਤੇ ਗਿਆਨ ਪ੍ਰੀਤ ਕੌਰ ਗਰੇਵਾਲ ਜਿਲ੍ਹਾ ਪ੍ਰੀਸ਼ਦ ਜੋਨ ਮੱਤੇਵਾੜਾ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨ ਏਹੀ ਮੇਰੇ ਲਈ ਜਨਮ ਦਿਨ ਦਾ ਸੱਭ ਤੋਂ ਵੱਡਾ ਤੋਹਫਾ ਹੋਵੇਗਾ। ਉਨ੍ਹਾਂ ਆਮ ਲੋਕਾਂ ਵੀ ਅਪੀਲ ਕੀਤੀ ਕਿ ਹਲਕਾ ਸਾਹਨੇਵਾਲ ਦੇ ਤਿੰਨੋਂ ਜਿਲ੍ਹਾ ਪ੍ਰੀਸ਼ਦ ਅਤੇ 36 ਬਲਾਕ ਸੰਮਤੀ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਝਾੜੂ ਦੇ ਨਿਸ਼ਾਨ ਉੱਤੇ ਮੋਹਰਾਂ ਲਗਾ ਕੇ ਕਾਮਯਾਬ ਬਣਾਓ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਹਰ ਪੱਖੋਂ ਹਲਕੇ ਦਾ ਵਿਕਾਸ ਕਰਵਾ ਰਹੇ ਹਨ ਜਿਨ੍ਹਾਂ ਨਾਲ ਮਿਲ ਕੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨਗੇ।


No comments
Post a Comment