ਸਰਕਾਰ ਦੇ ਲੋਕ ਪੱਖੀ ਕੰਮਾਂ ਦੇ ਬਲਬੂਤੇ 'ਤੇ ਆਪ ਦੇ ਸਾਰੇ ਉਮੀਦਵਾਰ ਵੱਡੇ ਫਰਕ ਨਾਲ ਜਿੱਤਣਗੇ : ਖਾਲਸਾ
ਲੁਧਿਆਣਾ (ਹਰਸ਼ਦੀਪ ਸਿੰਘ ਮਹਿਦੂਦਾਂ, ਅਮਨਦੀਪ ਸਿੰਘ ਰਾਮਗੜ੍ਹ) ਆਮ ਆਦਮੀ ਪਾਰਟੀ ਦੀ ਮੱਤੇਵਾੜਾ ਜੋਨ ਤੋਂ ਜਿਲਾ ਪ੍ਰੀਸ਼ਦ ਦੀ ਉਮੀਦਵਾਰ ਬੀਬੀ ਗਿਆਨ ਪ੍ਰੀਤ ਕੌਰ ਗਰੇਵਾਲ ਅਤੇ ਬਲਾਕ ਸੰਮਤੀ ਮੱਤੇਵਾੜਾ ਤੋਂ ਉਮੀਦਵਾਰ ਅਰਸ਼ਦੀਪ ਸਿੰਘ ਦੀ ਜਿੱਤ ਲਈ ਚੈਅਰਮੈਨ ਪ੍ਰਦੀਪ ਸਿੰਘ ਖਾਲਸਾ ਅਤੇ ਸਮਾਜਸੇਵੀ ਸਰਪੰਚ ਕਰਮਜੀਤ ਸਿੰਘ ਗਰੇਵਾਲ ਨੇ ਮੱਤੇਵਾੜਾ ਪਿੰਡ ਵਿੱਚ ਮੀਟਿੰਗ ਕੀਤੀ। ਇਸ ਮੌਕੇ ਦੋਵਾਂ ਆਗੂਆਂ ਨੇ ਲੋਕਾਂ ਨੂੰ 14 ਦਸੰਬਰ ਨੂੰ ਝਾੜੂ ਦੇ ਨਿਸ਼ਾਨ ਉੱਤੇ ਮੋਹਰਾਂ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਚ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਚੈਅਰਮੈਨ ਪ੍ਰਦੀਪ ਸਿੰਘ ਖਾਲਸਾ ਨੇ ਕਿਹਾ ਕਿ ਸਰਕਾਰ ਦੇ ਲੋਕ ਪੱਖੀ ਕੰਮਾਂ ਦੇ ਬਲਬੂਤੇ ਉਤੇ ਆਪ ਦੇ ਸਾਰੇ ਉਮੀਦਵਾਰ ਵੱਡੇ ਫਰਕ ਨਾਲ ਜਿੱਤਣਗੇ। ਉਨ੍ਹਾਂ ਕਿਹਾ ਕਿ ਸ੍ਰ ਗਰੇਵਾਲ ਦੇ ਪਰਿਵਾਰ ਦੀ ਲੋਕ ਸੇਵਾ ਤੋਂ ਇਲਾਕੇ ਦਾ ਹਰ ਵਿਅਕਤੀ ਜਾਣੂ ਹੈ ਜਿਸਦੇ ਚੱਲਦਿਆਂ ਉਹ ਇਤਿਹਾਸਿਕ ਲੀਡ ਨਾਲ ਜਿੱਤ ਦਰਜ ਕਰਨਗੇ। ਅਰਸ਼ਦੀਪ ਸਿੰਘ ਨੇ ਦੱਸਿਆ ਕਿ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਭਗਵੰਤ ਮਾਨ ਸਰਕਾਰ ਦੀ ਕਾਰਗੁਜਾਰੀ ਦੀਆਂ ਸਿਫ਼ਤਾਂ ਕਰਦੇ ਨਹੀਂ ਥੱਕਦੇ। ਇਸ ਮੌਕੇ ਸੁਰਜੀਤ ਸਿੰਘ ਗਰਚਾ, ਕਮਲ ਸਿੰਘ ਪੰਚਾਇਤ ਮੇਂਬਰ, ਗੁਰਪ੍ਰੀਤ ਸਿੰਘ, ਪ੍ਰੀਤਮ ਸਿੰਘ, ਰਾਜਵਿੰਦਰ ਸਿੰਘ ਸਾਬਕਾ ਪੰਚਾਇਤ ਮੈਂਬਰ, ਅਜੀਤ ਕੁਮਾਰ, ਮਨਜੀਤ ਕੁਮਾਰ, ਸਵਰਨ ਸਿੰਘ, ਗੁਰਤੇਜ ਸਿੰਘ, ਰਮਨਦੀਪ ਸਿੰਘ ਬੌੜੇ, ਵਿਕਰਮ ਸਿੰਘ ਗਿੱਲ ਅਤੇ ਹੋਰ ਹਾਜ਼ਰ ਸਨ।


No comments
Post a Comment