ਬਲੀਏਵਾਲ ਚ ਮੀਟਿੰਗ ਦੌਰਾਨ ਕੁਲਵਿੰਦਰ ਕੌਰ ਜ਼ਿਲ੍ਹਾ ਪ੍ਰੀਸ਼ਦ ਅਤੇ ਚਰਨਜੀਤ ਕੌਰ ਬਲਾਕ ਸੰਮਤੀ ਲਈ ਮੰਗੀਆਂ ਵੋਟਾਂ
ਲੁਧਿਆਣਾ (ਹਰਸ਼ਦੀਪ ਸਿੰਘ ਮਹਿਦੂਦਾਂ, ਗੁਰਪ੍ਰੀਤ ਗੋਪੀ) ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੇ ਸਪੁੱਤਰ ਸ਼ਰਨਜੀਤ ਸਿੰਘ ਢਿੱਲੋਂ ਨੇ ਬਲੀਏਵਾਲ 'ਚ ਮੀਟਿੰਗ ਦੌਰਾਨ ਕੁਲਵਿੰਦਰ ਕੌਰ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਅਤੇ ਚਰਨਜੀਤ ਕੌਰ ਬਲਾਕ ਸੰਮਤੀ ਉਮੀਦਵਾਰ ਲਈ ਵੋਟਾਂ ਮੰਗੀਆਂ। ਇਸ ਮੌਕੇ ਉਨ੍ਹਾਂ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਜਿੱਥੇ ਅਕਾਲੀ ਦਲ ਦੀ ਸਰਕਾਰ ਵੇਲੇ ਦੀਆਂ ਪ੍ਰਾਪਤੀਆਂ ਗਿਣਾਈਆਂ ਉੱਥੇ ਹੀ ਸੱਤਾਧਾਰੀ ਆਮ ਆਦਮੀਂ ਪਾਰਟੀ ਨੂੰ ਵੀ ਦੱਬ ਕੇ ਰਗੜੇ ਲਗਾਏ। ਉਨ੍ਹਾਂ ਵੱਡੀ ਗਿਣਤੀ 'ਚ ਹਾਜਰ ਬੀਬੀਆਂ ਨੂੰ ਕਿਹਾ ਕਿ ਤੁਹਾਨੂੰ ਧੋਖਾ ਦੇ ਕੇ ਬਣੀ ਆਮ ਆਦਮੀਂ ਪਾਰਟੀ ਦੀ ਸਰਕਾਰ ਦੇ ਕਿਸੇ ਵੀ ਵਾਅਦੇ ਉੱਤੇ ਵਿਸ਼ਵਾਸ਼ ਨਹੀਂ ਕਰਨਾ ਬਲਕਿ ਇਨ੍ਹਾਂ ਨੂੰ ਸਬਕ ਸਿਖਾਉਣ ਲਈ ਅਪਣੀ ਕੀਮਤੀ ਵੋਟ ਅਕਾਲੀ ਦਲ ਦੇ ਚੋਣ ਨਿਸ਼ਾਨ ਤੱਕੜੀ ਨੂੰ ਪਾ ਕੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਓ। ਉਨ੍ਹਾਂ ਕਿਹਾ ਕਿ ਅੱਜ ਰੇਤੇ ਦੀ ਲੁੱਟ ਨੂੰ ਨਜਰ ਅੰਦਾਜ ਨਹੀਂ ਕੀਤਾ ਜਾ ਸਕਦਾ ਅਤੇ ਭ੍ਰਿਸ਼ਟਾਚਾਰ ਦੀ ਗੱਲ ਕੀਤੀ ਜਾਵੇ ਤਾਂ ਉਹ ਸਿਖਰਾਂ ਉੱਤੇ ਹੈ। ਉਨ੍ਹਾਂ ਕਿਹਾ ਕਿ ਨਵੀਂਆਂ ਯੋਜਨਾਵਾਂ ਸ਼ੁਰੂ ਕੀ ਕਰਨੀਆਂ ਸੀ ਜੋ ਚੱਲ ਰਹੀਆਂ ਸਨ ਉਹ ਵੀ ਬੰਦ ਕਰ ਦਿੱਤੀਆਂ। ਉਨ੍ਹਾਂ ਚੱਲ ਰਹੇ ਚੋਣ ਪ੍ਰਚਾਰ ਉੱਤੇ ਗੱਲ ਕਰਦਿਆਂ ਕਿਹਾ ਕਿ ਹਵਾ ਅਕਾਲੀ ਦਲ ਦੇ ਪੱਖ 'ਚ ਹੈ ਅਤੇ ਅਕਾਲੀ ਦਲ ਸਾਰੀਆਂ ਸੀਟਾਂ ਵੱਡੇ ਫਰਕ ਨਾਲ ਜਿੱਤੇਗਾ। ਇਸ ਮੌਕੇ ਉਮੀਦਵਾਰਾਂ ਨੇ ਵੀ ਲੋਕਾਂ ਨੂੰ ਤੱਕੜੀ ਉੱਤੇ ਮੋਹਰਾਂ ਲਗਾਉਣ ਦੀ ਅਪੀਲ ਕੀਤੀ। ਇਸ ਮੌਕੇ ਜੱਥੇਦਾਰ ਹਰਚਰਨ ਸਿੰਘ ਜਿਉਣੇਵਾਲ, ਜਸਦੀਪ ਸਿੰਘ ਜੱਜ ਸਾਬਕਾ ਜਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਹੋਰ ਹਾਜਰ ਸਨ।


No comments
Post a Comment