ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ/650ਵੇਂ ਜਨਮ ਦਿਵਸ ਤੇ ਆਉਣ ਵਾਲੇ ਸਮਾਗਮਾਂ ਦੀ ਤਿਆਰੀ ਲਈ ਭਾਜਪਾ ਅਨੁਸੂਚਿਤ ਜਾਤੀ ਮੋਰਚੇ ਦੀ ਇੱਕ ਮਹੱਤਵਪੂਰਨ ਮੀਟਿੰਗ
ਨਵੀਂ ਦਿੱਲੀ : (ਗੁਰਿੰਦਰ ਕੌਰ ਮਹਿਦੂਦਾਂ) ਮੁੱਖ ਦਫ਼ਤਰ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ/650ਵੇਂ ਜਨਮ ਦਿਵਸ ਤੇ ਆਉਣ ਵਾਲੇ ਸਮਾਗਮਾਂ ਦੀ ਤਿਆਰੀ ਲਈ ਭਾਜਪਾ ਅਨੁਸੂਚਿਤ ਜਾਤੀ ਮੋਰਚੇ ਦੀ ਇੱਕ ਮਹੱਤਵਪੂਰਨ ਮੀਟਿੰਗ ਵਿੱਚ ਰਾਜੇਸ਼ ਬਾਘਾ ਸਾਬਕਾ ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਅਤੇ ਉਪ ਪ੍ਰਧਾਨ, ਭਾਜਪਾ ਪੰਜਾਬ ਇੰਡੀਆ ਅਤੇ ਮੁੱਖ ਸਰਪ੍ਰਸਤ ਪਾਥਵੇਅ ਗਲੋਬਲ ਅਲਾਇੰਸ ਅਤੇ ਰਾਸ਼ਟਰੀ ਪ੍ਰਧਾਨ ਬ੍ਰਿਟਿਸ਼ ਰਵਿਦਾਸੀਆ ਹੈਰੀਟੇਜ ਫਾਊਂਡੇਸ਼ਨ (ਯੂਨਾਈਟਿਡ ਕਿੰਗਡਮ) ਨੇ ਹਿੱਸਾ ਲਿਆ। ਇਸ ਮੀਟਿੰਗ ਵਿੱਚ ਭਾਜਪਾ ਅਨੁਸੂਚਿਤ ਜਾਤੀ ਮੋਰਚੇ ਰਾਸ਼ਟਰੀ ਪ੍ਰਧਾਨ ਲਾਲ ਸਿੰਘ ਆਰੀਆ ਜੀ ਅਤੇ ਮੋਰਚਾ ਇੰਚਾਰਜ ਅਤੇ ਭਾਜਪਾ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਜੀ ਤੋਂ ਇਲਾਵਾ ਹੋਰ ਵੀ ਨੇਤਾ ਇਸ ਮੀਟਿੰਗ ਵਿੱਚ ਹਾਜ਼ਰ ਸਨ।


No comments
Post a Comment