BREAKING NEWS
latest

728x90

 


468x60

ਗਤੀਵਿਧੀਆਂ 'ਚ ਅੱਗੇ ਚੱਲ ਰਹੇ ਧਾਲੀਵਾਲ ਵੱਲੋਂ ਮਲਿਕ ਅਰਜੁਨ ਖੜਗੇ ਨਾਲ ਅਹਿਮ ਮੁਲਾਕਾਤ



 ਗਤੀਵਿਧੀਆਂ 'ਚ ਅੱਗੇ ਚੱਲ ਰਹੇ ਧਾਲੀਵਾਲ ਵੱਲੋਂ ਮਲਿਕ ਅਰਜੁਨ ਖੜਗੇ ਨਾਲ ਅਹਿਮ ਮੁਲਾਕਾਤ

  ਦਿੱਲੀ (ਗੁਰਿੰਦਰ ਕੌਰ ਮਹਿਦੂਦਾਂ) ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਚੋਂ ਖੁਦ ਨੂੰ ਉਭਾਰ ਰਹੇ ਯੂਥ ਆਗੂ ਮਨਵੀਰ ਸਿੰਘ ਧਾਲੀਵਾਲ ਨੇ ਨਵੀਂ ਪੁਲਾਂਘ ਪੁੱਟਦਿਆਂ ਉਸ ਵੇਲੇ ਨਵੀਂ ਦਿੱਲੀ ਵਿੱਚ ਇੰਡੀਆ ਨੈਸ਼ਨਲ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕ ਅਰਜੁਨ ਖੜਗੇ ਨਾਲ ਮੁਲਾਕਾਤ ਕੀਤੀ ਜਦੋਂ ਸ਼੍ਰੀ ਰਾਹੁਲ ਗਾਂਧੀ ਪੰਜਾਬ ਫੇਰੀ ਦੌਰਾਨ ਬਰਨਾਲਾ 'ਚ ਇੱਕ ਸਫਲ ਰੈਲੀ ਕਰਕੇ ਗਏ ਹਨ। 2027 ਦੀਆਂ ਚੋਣਾਵੀ ਗਤੀਵਿਧੀਆਂ 'ਚ ਬਾਕੀ ਕਾਂਗਰਸੀ ਆਗੂਆਂ ਤੋਂ ਅੱਗੇ ਚੱਲ ਰਹੇ ਧਾਲੀਵਾਲ ਦੀ ਇਸ ਮੁਲਾਕਾਤ ਨੂੰ ਵੀ ਹਲਕੇ 'ਚ ਨਹੀਂ ਲਿਆ ਜਾ ਸਕਦਾ। ਸਿਆਸੀ ਨਜਰੀਏ ਤੋਂ ਏਹ ਅਪਣੀਆਂ ਤਾਰਾਂ ਉੱਤੇ ਤੱਕ ਜੋੜਨ ਦਾ ਮਾਮਲਾ ਹੈ ਤਾਂ ਜੋ 2027 ਦੀ ਟਿਕਟ ਪ੍ਰਾਪਤ ਕੀਤੀ ਜਾ ਸਕੇ। ਸ਼੍ਰੀ ਖੜਗੇ ਨਾਲ ਹੋਈ ਮੁਲਾਕਾਤ ਬਾਰੇ ਉਨ੍ਹਾਂ ਕਿਹਾ ਕਿ ਏਹ ਗਰਮਜੋਸ਼ੀ ਭਰੇ ਅਤੇ ਸਾਕਾਰਾਤਮਕ ਮਾਹੌਲ ਵਿੱਚ ਹੋਈ, ਜਿਸ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਆਉਣ ਵਾਲੀਆਂ ਰਣਨੀਤੀਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

  ਮੁਲਾਕਾਤ ਦੌਰਾਨ ਹਾਲ ਹੀ ਵਿੱਚ ਹੋਈ ਬਰਨਾਲਾ ਰੈਲੀ ਅਤੇ ਉਸ ਦੇ ਰਾਜਨੀਤਿਕ ਪ੍ਰਭਾਵਾਂ ‘ਤੇ ਵੀ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਦੁਬਾਰਾ ਮਜ਼ਬੂਤ ਕਰਨ ਲਈ ਜਮੀਨੀ ਪੱਧਰ ‘ਤੇ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। ਮਨਵੀਰ ਸਿੰਘ ਧਾਲੀਵਾਲ ਨੇ ਪ੍ਰਧਾਨ ਮਲਿਕ ਅਰਜੁਨ ਖੜਗੇ ਨੂੰ ਵਿਧਾਨ ਸਭਾ ਹਲਕਾ ਸਾਹਨੇਵਾਲ ਦੀ ਰਾਜਨੀਤਿਕ ਸਥਿਤੀ, ਸਥਾਨਕ ਮਸਲਿਆਂ ਅਤੇ ਵਰਕਰਾਂ ਵਿੱਚ ਪਾਰਟੀ ਪ੍ਰਤੀ ਉਤਸ਼ਾਹ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਯੂਥ ਅਤੇ ਵਰਕਰਾਂ ਨੂੰ ਇਕੱਠਾ ਕਰਕੇ ਪਾਰਟੀ ਨੂੰ ਮਜ਼ਬੂਤ ਅਧਾਰ ਪ੍ਰਦਾਨ ਕਰਨ ਲਈ ਲਗਾਤਾਰ ਮਿਹਨਤ ਕੀਤੀ ਜਾ ਰਹੀ ਹੈ।

ਧਾਲੀਵਾਲ ਨੇ ਇਹ ਵੀ ਉਲੇਖ ਕੀਤਾ ਕਿ ਸਾਹਨੇਵਾਲ ਵਿੱਚ ਲੋਕਾਂ ਨਾਲ ਸਿੱਧਾ ਸੰਪਰਕ ਬਣਾਕੇ ਉਨ੍ਹਾਂ ਦੇ ਮੁੱਦੇ ਉੱਪਰ ਲਿਆਏ ਜਾ ਰਹੇ ਹਨ, ਤਾਂ ਜੋ ਪਾਰਟੀ ਦੀ ਨੀਤੀ ਅਤੇ ਲੋਕਾਂ ਦੀਆਂ ਉਮੀਦਾਂ ਵਿਚਕਾਰ ਸਾਂਝ ਪੈਦਾ ਕੀਤੀ ਜਾ ਸਕੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਪੰਜਾਬ ਵਿੱਚ ਨਵੀਂ ਤਾਕਤ ਨਾਲ ਉਭਰੇਗੀ।

  ਇਸ ਅਹਿਮ ਮੁਲਾਕਾਤ ਨੂੰ ਸਾਹਨੇਵਾਲ ਹਲਕੇ ਵਿੱਚ ਕਾਂਗਰਸ ਲਈ ਇੱਕ ਸਾਕਾਰਾਤਮਕ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ, ਜਿਸ ਨਾਲ ਵਰਕਰਾਂ ਵਿੱਚ ਨਵਾਂ ਜੋਸ਼ ਪੈਦਾ ਹੋਇਆ ਹੈ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਨਵੀਂ ਦਿਸ਼ਾ ਮਿਲੀ ਹੈ।

NEXT »

Facebook Comments APPID