BREAKING NEWS
latest

728x90

 


468x60

ਲੁਧਿਆਣਾ ਵਿੱਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ; ਅੱਤਵਾਦੀ-ਗੈਂਗਸਟਰ ਨੈਟਵਰਕ ਨਾਲ ਸਬੰਧਤ ਦੋ ਮੁਲਜ਼ਮ 3 ਪਿਸਤੌਲਾਂ ਸਣੇ ਕਾਬੂ



ਗ੍ਰਿਫ਼ਤਾਰ ਮੁਲਜ਼ਮ ਜਰਮਨੀ ਅਤੇ ਦੁਬਈ ਅਧਾਰਤ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

ਵਿਦੇਸ਼ੀ ਹੈਂਡਲਰਾਂ ਨੇ ਆਪਣੇ ਨੈੱਟਵਰਕ ਰਾਹੀਂ ਉਕਤ ਮੁਲਜ਼ਮਾਂ ਨੂੰ ਹਾਈ-ਗ੍ਰੇਡ ਹਥਿਆਰ ਸਪਲਾਈ ਕਰਵਾਏ ਸਨ: ਸੀਪੀ ਲੁਧਿਆਣਾ ਸਵਪਨ ਸ਼ਰਮਾ

ਚੰਡੀਗੜ੍ਹ/ਲੁਧਿਆਣਾ, 18 ਮਈ: (ਹਰਸ਼ਦੀਪ ਸਿੰਘ ਮਹਿਦੂਦਾਂ, ਵਿਕਰਮ ਸੈਣੀ) ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀਆਈ) ਪੰਜਾਬ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ ਤਿੰਨ ਗੈਰ-ਕਾਨੂੰਨੀ ਪਿਸਤੌਲਾਂ- ਜਿਨ੍ਹਾਂ ਵਿੱਚ ਦੋ .30 ਬੋਰ ਅਤੇ ਇੱਕ .315 ਬੋਰ ਪਿਸਤੌਲ ਸ਼ਾਮਲ ਹਨ- ਅਤੇ 11 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। 


ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਅਨੁਰਾਜ ਉਰਫ਼ ਗੌਰਵ ਮਸੀਹ ਅਤੇ ਅੰਕੁਸ਼ ਵਜੋਂ ਹੋਈ ਹੈ, ਜੋ ਦੋਵੇਂ ਫਿਲੌਰ, ਜਲੰਧਰ ਦੇ ਰਹਿਣ ਵਾਲੇ ਹਨ। ਗ੍ਰਿਫ਼ਤਾਰ ਮੁਲਜ਼ਮ ਅੰਕੁਸ਼ ਇੱਕ ਆਦਤਨ ਅਪਰਾਧੀ ਹੈ ਅਤੇ ਉਸ 'ਤੇ ਪਹਿਲਾਂ ਪੁਲਿਸ ਥਾਣਾ ਗੁਰਾਇਆ ਵਿਖੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੁਲਜ਼ਮਾਂ ਦਾ ਬਜਾਜ ਸੀਟੀ 100 ਮੋਟਰਸਾਈਕਲ (ਬਿਨਾਂ ਰਜਿਸਟ੍ਰੇਸ਼ਨ ਨੰਬਰ) ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਅਪਰਾਧਕ ਗਤੀਵਿਧੀਆਂ ਲਈ ਕਰ ਰਹੇ ਸਨ।


ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਜਰਮਨੀ ਅਤੇ ਦੁਬਈ, ਯੂਏਈ ਤੋਂ ਕੰਮ ਕਰ ਰਹੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਹਾਈ-ਪ੍ਰੋਫਾਈਲ ਵਿਅਕਤੀਆਂ ਦੀ ਟਾਰਗੇਟ ਸ਼ੂਟਿੰਗ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਸਮੇਂ ਸਿਰ ਗ੍ਰਿਫ਼ਤਾਰੀ ਨੇ ਸੰਭਾਵਤ ਅਪਰਾਧਿਕ ਗਤੀਵਿਧੀਆਂ ਨੂੰ ਸਫ਼ਲਤਾਪੂਰਵਕ ਟਾਲ ਦਿੱਤਾ ਹੈ। 


ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ।


ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਲੁਧਿਆਣਾ ਸਵਪਨ ਸ਼ਰਮਾ ਨੇ ਕਿਹਾ ਕਿ ਸੀਆਈਏ ਸਟਾਫ ਅਤੇ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਦੀ ਸਾਂਝੀ ਪੁਲਿਸ ਪਾਰਟੀ ਨੇ ਥਾਣਾ ਲਾਡੋਵਾਲ ਦੇ ਅਧਿਕਾਰ ਖੇਤਰ ਵਿੱਚ ਨਾਕਾ ਲਾਇਆ। ਉਨ੍ਹਾਂ ਕਿਹਾ ਕਿ ਪੁਲਿਸ ਟੀਮ ਨੂੰ ਇਹ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਦੋ ਹਥਿਆਰਬੰਦ ਵਿਅਕਤੀ ਹਾਰਡੀਜ਼ ਵਰਲਡ ਨੇੜੇ ਖੜ੍ਹੇ ਹਨ, ਜੋ ਕਿਸੇ ਸਨਸਨੀਖੇਜ਼ ਅਪਰਾਧਕ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਵਿੱਚ ਹਨ, ਜਿਸ ਉਪਰੰਤ ਪੁਲਿਸ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਰੇਡ ਕੀਤੀ ਅਤੇ ਦੋਵਾਂ ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰ ਲਿਆ।   


ਪੁਲਿਸ ਕਮਿਸ਼ਨਰ ਨੇ ਕਿਹਾ ਕਿ ਮੁੱਢਲੀ ਪੁੱਛਗਿੱਛ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਕਾਰਕੁਨਾਂ ਨੇ ਆਪਣੇ ਕੰਮ ਬਾਰੇ ਖੁਲਾਸੇ ਕੀਤੇ ਅਤੇ ਦੱਸਿਆ ਕਿ ਉਹ ਵਿਦੇਸ਼-ਅਧਾਰਤ ਹੈਂਡਲਰਾਂ ਦੁਆਰਾ ਸੰਚਾਲਿਤ ਇੱਕ ਸੰਗਠਿਤ, ਅੰਤਰਰਾਸ਼ਟਰੀ ਅਪਰਾਧਿਕ ਸਿੰਡੀਕੇਟ ਦੇ ਸਰਗਰਮ ਮੈਂਬਰ ਹਨ। ਉਨ੍ਹਾਂ ਦੱਸਿਆ ਕਿ ਵਿਦੇਸ਼ੀ ਹੈਂਡਲਰਾਂ ਨੇ ਆਪਣੇ ਨੈੱਟਵਰਕਾਂ ਜ਼ਰੀਏ ਇਨ੍ਹਾਂ ਕਾਰਕੁਨਾਂ ਨੂੰ ਹਾਈ-ਗ੍ਰੇਡ ਹਥਿਆਰ ਸਪਲਾਈ ਕਰਵਾਏ ਅਤੇ ਉਨ੍ਹਾਂ ਨੂੰ ਹਾਈ-ਪ੍ਰੋਫਾਈਲ ਵਿਅਕਤੀਆਂ ਦੀ ਟਾਰਗੇਟ ਸ਼ੂਟਿੰਗ ਦਾ ਕੰਮ ਸੌਂਪਿਆ ਗਿਆ। 


ਇਸ ਸਬੰਧ ਵਿੱਚ ਲੁਧਿਆਣਾ ਦੇ ਲਾਡੋਵਾਲ ਪੁਲਿਸ ਥਾਣਾ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਤਹਿਤ ਐਫਆਈਆਰ ਨੰਬਰ 91 ਮਿਤੀ 17-05-2026 ਦਰਜ ਕੀਤੀ ਗਈ ਹੈ।

« PREV
NEXT »

Facebook Comments APPID