BREAKING NEWS
latest

728x90

 


468x60

Showing posts with label LDH PSPCL News. Show all posts
Showing posts with label LDH PSPCL News. Show all posts

ਬਿਜਲੀ ਮੁਲਾਜ਼ਮ ਅਤੇ ਪੈਨਸ਼ਨਰ ਅਦਾਰੇ ਦੀਆਂ ਜਾਇਦਾਦਾਂ ਵੇਚਣ ਖਿਲਾਫ਼ ਅੱਜ ਕਰਨਗੇ ਰੋਸ ਰੈਲੀਆਂ



ਬਿਜਲੀ ਮੁਲਾਜ਼ਮ ਅਤੇ ਪੈਨਸ਼ਨਰ ਅਦਾਰੇ ਦੀਆਂ ਜਾਇਦਾਦਾਂ ਵੇਚਣ ਖਿਲਾਫ਼ ਅੱਜ ਕਰਨਗੇ ਰੋਸ ਰੈਲੀਆਂ 

ਝੋਨੇ ਦੀ ਪਰਾਲੀ ਸਾੜਣ ਤੋਂ ਰੋਕਣ ਲਈ ਬਿਜਲੀ ਮੁਲਾਜ਼ਮਾਂ ਦੀਆਂ ਡਿਊਟੀਆਂ ਕੱਟਣ ਦੀ ਜੋਰਦਾਰ ਮੰਗ 

ਸੰਘਰਸ਼ ਦੀ ਅਗਲੀ ਰਣਨੀਤੀ ਲਈ 12 ਅਕਤੂਬਰ ਨੂੰ ਸਮੂੰਹ ਜਥੇਬੰਦੀਆਂ ਨੇ ਲੁਧਿਆਣੇ ਹੰਗਾਮੀ ਮੀਟਿੰਗ ਸੱਦੀ 

  ਲੁਧਿਆਣਾ 8 ਅਕਤੂਬਰ (ਗੁਰਿੰਦਰ ਕੌਰ ਮਹਿਦੂਦਾਂ, ਕਾਬਲ ਸਿੰਘ ਰਾਠੌਰ) ਪਾਵਰਕਾਮ ਅਦਾਰੇ ਦੀਆਂ ਬਹੁਤ ਕੀਮਤੀ ਜਾਇਦਾਦਾਂ ਜੋ ਕਈ ਦਹਾਕੇ ਪਹਿਲਾਂ ਜਿਆਦਾਤਰ ਪੰਚਾਇਤਾਂ ਵੱਲੋਂ ਦਫਤਰ ਅਤੇ ਗਰਿੱਡ ਬਣਾਉਣ ਲਈ ਉਸ ਵਕਤ ਬਿਜਲੀ ਬੋਰਡ ਨੂੰ ਦਾਨ ਵਜੋਂ ਦਿੱਤੀਆਂ ਸਨ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੇਚਣ ਦੀਆਂ ਵਿਉਂਤਬੰਦੀਆਂ ਬਣਾ ਰਹੀ ਹੈ। 

   ਜਿਸ ਦੇ ਖਿਲਾਫ਼ ਅਦਾਰੇ ਦੀਆਂ ਸੰਘਰਸ਼ਸ਼ੀਲ  ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਪੀਐਸਈਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸ਼ੀਏਸਨ ਆਫ ਜੂਨੀਅਰ ਇੰਜੀਨੀਅਰ, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ (ਰਜਿ: 24), ਪਾਵਰਕਾਮ ਅਤੇ ਟ੍ਰਾਂਸ਼ਕੋ ਪੈਨਸ਼ਨਰ ਯੂਨੀਅਨ ਪੰਜਾਬ (ਸਬੰਧਤ ਏਟਕ), ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਪਹਿਲਵਾਨ ਦੇ ਆਗੂਆਂ ਦੀ ਹੰਗਾਮੀ ਮੀਟਿੰਗ ਰਤਨ ਸਿੰਘ ਮਜਾਰੀ ਅਤੇ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਅੱਜ 9 ਅਕਤੂਬਰ ਨੂੰ ਸਮੁੱਚੇ ਪੰਜਾਬ ਵਿੱਚ ਡਵੀਜ਼ਨ ਪੱਧਰ ਤੇ ਰੋਸ ਰੈਲੀਆਂ ਕਰਕੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੀ ਇਸ ਲੋਕ -ਮੁਲਾਜ਼ਮ-ਪੈਨਸ਼ਨਰ ਵਿਰੋਧੀ ਨੀਤੀ ਵਿਰੁੱਧ ਅਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਨੇ 12 ਅਕਤੂਬਰ ਨੂੰ ਲੁਧਿਆਣੇ ਹੰਗਾਮੀ ਮੀਟਿੰਗ ਸੱਦਣ ਦਾ ਐਲਾਨ ਕੀਤਾ। ਮੀਟਿੰਗ ਵਿੱਚ ਹਾਜ਼ਰ ਆਗੂਆਂ ਹਰਪਾਲ ਸਿੰਘ, ਗੁਰਵੇਲ ਸਿੰਘ ਬੱਲਪੁਰੀਆ, ਗੁਰਭੇਜ ਸਿੰਘ ਢਿੱਲੋਂ, ਸਰਬਜੀਤ ਸਿੰਘ ਭਾਣਾ, ਸਰਿੰਦਰ ਪਾਲ ਲਹੌਰੀਆ, ਬਲਜੀਤ ਸਿੰਘ ਮੋਦਲਾ, ਦਵਿੰਦਰ ਸਿੰਘ ਪਿਸੋਰ, ਤਜਿੰਦਰ ਸਿੰਘ ਸੇਖੋਂ, ਜਸਬੀਰ ਸਿੰਘ ਆਂਡਲੂ, ਹਰਮਨਦੀਪ, ਰਾਧੇਸ਼ਿਆਮ, ਬਾਬਾ ਅਮਰਜੀਤ ਸਿੰਘ, ਦਲੀਪ ਕੁਮਾਰ, ਰਘਬੀਰ ਸਿੰਘ, ਰਛਪਾਲ ਸਿੰਘ ਪਾਲੀ, ਜਸਵਿੰਦਰ ਸਿੰਘ, ਪਵਨਪ੍ਰੀਤ ਸਿੰਘ, ਗੁਰਪਿਆਰ ਸਿੰਘ ਆਦਿ ਨੇ  ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ  12 ਅਕਤੂਬਰ ਦੀ ਮੀਟਿੰਗ ਵਿੱਚ ਵੱਡੇ ਪੱਧਰ ਤੇ ਲਾਮਬੰਦੀ ਕਰਕੇ ਹਾਕਮਾਂ ਨੂੰ ਅਦਾਰੇ  ਦੀਆਂ ਜਾਇਦਾਦਾਂ ਵੇਚਣ ਦੀ ਤਜਵੀਜ਼ ਖਿਲਾਫ਼  ਸੰਘਰਸ਼ਾਂ ਦੇ ਬੱਲਬੂਤੇ ਵੱਡੀ ਲਹਿਰ ਖੜੀ ਕੀਤੀ ਜਾਵੇਗੀ। 

   ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਮੁਲਾਜ਼ਮਾਂ ਦੀਆਂ ਝੋਨੇ ਦੀ ਪਰਾਲੀ ਨੂੰ ਸਾੜੇ ਜਾਣ ਤੋਂ ਰੋਕਣ ਲਈ ਧੱਕੇ ਨਾਲ ਲਗਾਈਆਂ ਡਿਊਟੀਆਂ ਨਾਂ ਕੱਟੀਆਂ ਤਾਂ ਇਸ ਧੱਕੇਸ਼ਾਹੀ ਦਾ ਮੂੰਹ ਤੋੜ ਜਵਾਬ  ਵੀ ਸੰਘਰਸ਼ਾਂ ਰਾਹੀਂ ਦਿੱਤਾ ਜਾਵੇਗਾ ।

ਮੁੱਖ ਚੀਫ ਇੰਜਨੀਅਰ ਦੇ ਦਫਤਰ ਦੇ ਬਾਹਰ ਬਿਜਲੀ ਮੁਲਾਜਮਾਂ ਨੇ ਦਿੱਤਾ ਸਰਕਲ ਪੱਧਰ ਦਾ ਧਰਨਾ


ਮੁੱਖ ਚੀਫ ਇੰਜਨੀਅਰ ਦੇ ਦਫਤਰ ਦੇ ਬਾਹਰ ਬਿਜਲੀ ਮੁਲਾਜਮਾਂ ਨੇ ਦਿੱਤਾ ਸਰਕਲ ਪੱਧਰ ਦਾ ਧਰਨਾ

27 ਜੁਲਾਈ ਨੂੰ ਬਿਜਲੀ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੀਆਂ ਬਿਜਲੀ ਮੁਲਾਜਮ ਜਥੇਬੰਦੀਆਂ : ਆਗੂ

2 ਜੂਨ ਨੂੰ ਮੰਨੀਆਂ 25 ਮੰਗਾਂ ਦਾ ਨੋਟੀਫਿਕੇਸ਼ਨ ਜਾਰੀ ਨਾ ਹੋਣ ਦੇ ਰੋਸ ਚ ਦਿੱਤਾ ਧਰਨਾ : ਆਗੂ

   ਲੁਧਿਆਣਾ 17 ਜੁਲਾਈ (ਹਰਸ਼ਦੀਪ ਸਿੰਘ ਮਹਿਦੂਦਾਂ, ਸੁਰਿੰਦਰ ਸ਼ਿੰਦਾ) ਬਿਜਲੀ ਮੁਲਾਜ਼ਮਾਂ ਦੀਆਂ ਜੁਝਾਰੂ ਜਥੇਬੰਦੀਆਂ ਵੱਲੋਂ ਸਰਕਲ ਪੱਧਰ ਦਾ ਧਰਨਾ ਮੁੱਖ ਚੀਫ ਇੰਜਨੀਅਰ ਦੇ ਦਫਤਰ ਦੇ ਬਾਹਰ ਇੰਜ ਰਘਵੀਰ ਸਿੰਘ ਰਾਮਗੜ੍ਹ ਸੂਬਾਈ ਆਗੂ ਜੁਆਇੰਟ ਫੋਰਮ, ਕਰਤਾਰ ਸਿੰਘ ਤੇ ਇੰਜ ਰਸ਼ਪਾਲ ਸਿੰਘ ਸੂਬਾਈ ਆਗੂ ਬਿਜਲੀ ਮੁਲਾਜਮ ਏਕਤਾ ਮੰਚ, ਇੰਜ ਜਗਤਾਰ ਸਿੰਘ ਸੂਬਾਈ ਆਗੂ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ, ਕੇਵਲ ਸਿੰਘ ਬਨਵੈਤ ਸੂਬਾਈ ਆਗੂ ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ ਯੂਨੀਅਨ, ਜਸਵੀਰ ਸਿੰਘ ਆਂਡਲੂ ਗਰਿੱਡ ਸਬ-ਸਟੇਸ਼ਨ ਇੰਪ ਯੂਨੀਅਨ (ਰਜਿ 24) ਦੀ ਸਾਂਝੀ ਅਗਵਾਈ ਹੇਠ  ਲਗਾਇਆ ਗਿਆ। ਜਿਸਦੇ ਮੰਚ ਦਾ ਸੰਚਾਲਨ ਪ੍ਰਧਾਨ ਸਤੀਸ਼ ਭਾਰਦਵਾਜ ਤੇ ਪ੍ਰਧਾਨ ਸੁਰਜੀਤ ਸਿੰਘ ਵੱਲੋਂ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦੱਸਿਆ ਕਿ 02/06/25 ਨੂੰ ਬਿਜਲੀ ਮੰਤਰੀ ਹਰਭਜਨ ਸਿੰਘ ਈ ਟੀ ਓ ਅਤੇ ਸੀਐਮਡੀ ਕੇਕੇ ਸਿਨਹਾ ਆਈ ਏ ਐਸ ਨਾਲ ਸਮੁੱਚੀ ਮੈਨੇਜਮੈਂਟਾਂ ਨਾਲ ਮੋਹਾਲੀ ਵਿਖੇ ਅਹਿਮ ਮੀਟਿੰਗ ਹੋਈ ਸੀ, ਜਿਸ ਵਿੱਚ ਲੰਬੀ ਵਿਚਾਰ ਚਰਚਾ ਤੋਂ ਬਾਅਦ 50 ਮੰਗਾਂ ਚੋਂ 25 ਨੂੰ ਲਾਗੂ ਕਰਨ ਉੱਤੇ ਸਹਿਮਤੀ ਬਣ ਗਈ ਸੀ ਪਰ ਡੇਢ ਮਹੀਨਾ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਸਬੰਧੀ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ ਇਸ ਦੇ ਰੋਸ ਵਜੋਂ ਜੁਆਇੰਟ ਫੋਰਮ, ਬਿਜਲੀ ਏਕਤਾ ਮੰਚ, ਏਓਜੇਈ, ਪੈਨਸ਼ਨਰਜ ਯੂਨੀਅਨ ਏਟਕ ਅਤੇ ਗਰਿੱਡ ਸਬ ਸਟੇਸ਼ਨ ਇੰਪ ਯੂਨੀਅਨ (ਰਜਿ 24) ਵੱਲੋਂ "ਵਰਕ ਟੂ ਰੂਲ" ਦਾ ਪ੍ਰੋਗਰਾਮ ਦਿੰਦਿਆਂ ਡਵੀਜ਼ਨ ਪੱਧਰ ਅਤੇ ਸਰਕਲ ਪੱਧਰ 'ਤੇ ਧਰਨੇ ਦੇਣ ਦਾ ਪ੍ਰੋਗਰਾਮ ਦਿੱਤਾ ਸੀ। ਅੱਜ ਉਸੇ ਲੜੀ ਤਹਿਤ ਸਰਕਲ ਈਸਟ, ਵੈਸਟ ਅਤੇ ਸਬ ਅਰਬਨ ਵੱਲੋਂ ਸਰਕਲ ਪੱਧਰ ਦਾ ਸਾਂਝਾ ਧਰਨਾ ਦਿੱਤਾ ਗਿਆ। ਪੱਤਰਕਾਰਾਂ ਨਾਲ ਗੱਲ ਕਰਦਿਆਂ ਆਗੂਆਂ ਨੇ ਦੱਸਿਆ ਕਿ ਜੇਕਰ ਹੁਣ ਵੀ ਪੰਜਾਬ ਸਰਕਾਰ, ਬਿਜਲੀ ਮੰਤਰੀ ਜਾਂ ਮੈਨੇਜਮੈਂਟ ਨਾ ਜਾਗੀ ਤਾਂ 27 ਜੁਲਾਈ ਨੂੰ ਬਿਜਲੀ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅੰਮ੍ਰਿਤਸਰ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਇਸ ਤੋਂ ਬਾਅਦ ਅਗਸਤ ਮਹੀਨੇ ਦੇ ਪਹਿਲੇ ਹਫਤੇ ਤੋਂ "ਕਲਮ ਤੇ ਔਜਾਰ ਛੱਡੋ" ਹੜਤਾਲ ਸ਼ੁਰੂ ਕਰ ਦਿੱਤੀ ਜਾਵੇਗੀ। ਆਗੂਆਂ ਨੇ ਆਏ ਹੋਏ ਸਾਰੇ ਬਿਜਲੀ ਮੁਲਾਜਮਾਂ ਨੂੰ 27 ਦੀ ਸੂਬਾ ਪੱਧਰੀ ਰੋਸ ਰੈਲੀ ਦੀਆਂ ਤਿਆਰੀਆਂ 'ਚ ਜੁੱਟ ਜਾਣ ਦੇ ਆਦੇਸ਼ ਦਿੱਤੇ। ਹੋਰਨਾਂ ਆਗੂਆਂ ਚਮਕੌਰ ਸਿੰਘ, ਸੋਬਨ ਸਿੰਘ ਠਾਕੁਰ, ਦਲਜੀਤ ਸਿੰਘ, ਕਰਤਾਰ ਸਿੰਘ, ਮਨਜੀਤ ਸਿੰਘ ਮਨਸੂਰਾਂ, ਧਰਮਿੰਦਰ, ਅਵਤਾਰ ਸਿੰਘ ਬੱਸੀਆਂ, ਬੂਟਾ ਸਿੰਘ, ਗੁਰਪ੍ਰੀਤ ਸਿੰਘ ਮਹਿਦੂਦਾਂ, ਸਰਤਾਜ ਸਿੰਘ, ਗੌਰਵ ਕੁਮਾਰ, ਗਗਨਦੀਪ ਸਿੰਘ ਵਿਰਦੀ, ਚਰਨਜੀਤ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਬਿਜਲੀ ਮੁਲਾਜਮ ਹਾਜ਼ਰ ਸਨ।

ਕੇਂਦਰ ਤੇ ਸੂਬਾ ਸਰਕਾਰਾਂ ਵਿਰੁੱਧ ਬਿਜਲੀ ਕਾਮਿਆਂ ਦੀ ਇੱਕਜੁੱਟਤਾ ਨੇ ਦੇਸ਼ ਵਿਆਪੀ ਹੜਤਾਲ ਨੂੰ ਬਣਾਇਆ ਸਫਲ


 

ਕੇਂਦਰ ਤੇ ਸੂਬਾ ਸਰਕਾਰਾਂ ਵਿਰੁੱਧ ਬਿਜਲੀ ਕਾਮਿਆਂ ਦੀ ਇੱਕਜੁੱਟਤਾ ਨੇ ਦੇਸ਼ ਵਿਆਪੀ ਹੜਤਾਲ ਨੂੰ ਬਣਾਇਆ ਸਫਲ

ਸੁੰਦਰ ਨਗਰ ਡਵੀਜਨ 'ਚ ਪੈਂਸ਼ਨਰਜ ਤੇ ਕੱਚੇ ਕਾਮਿਆਂ ਦੇ ਸਹਿਯੋਗ ਨਾਲ ਏਟਕ ਤੇ ਟੀਐਸਯੂ ਵੱਲੋਂ ਧਰਨਾ

  ਲੁਧਿਆਣਾ 9 ਜੁਲਾਈ (ਹਰਸ਼ਦੀਪ ਸਿੰਘ ਮਹਿਦੂਦਾਂ, ਲਖਵੀਰ ਸਿੰਘ ਸੈਣੀ) ਨੈਸ਼ਨਲ ਕੁਆਰਡੀਨੇਸ਼ਨ ਕਮੇਟੀ ਆਫ ਇਲੈਕਟ੍ਰੀਕਲ ਇੰਪਲਾਈਜ਼ ਅਤੇ ਇੰਜੀਨੀਅਰਜ਼ ਵੱਲੋਂ ਦਿੱਤੇ ਦੇਸ਼ ਵਿਆਪੀ ਹੜਤਾਲ ਦੇ ਸੱਦੇ ਉੱਤੇ ਪਹਿਰਾ ਦਿੰਦਿਆਂ ਬਿਜਲੀ ਨਿਗਮ ਦੇ ਮੁਲਾਜਮਾਂ ਨੇ ਇੱਕਜੁਟਤਾ ਨਾਲ ਸਮੂਹਿਕ ਛੁੱਟੀਆਂ ਭਰਕੇ ਜੁਆਇੰਟ ਫੋਰਮ ਤੇ ਬਿਜਲੀ ਏਕਤਾ ਮੰਚ ਦੇ ਝੰਡੇ ਥੱਲੇ ਹੜਤਾਲ 'ਚ ਸ਼ਾਮਿਲ ਹੋ ਕੇ ਇਸਨੂੰ ਸਫਲ ਬਣਾਇਆ। ਸੁੰਦਰ ਨਗਰ ਡਵੀਜਨ 'ਚ ਦੋਵਾਂ ਵੱਡੇ ਧੜਿਆਂ ਦੇ ਸਾਂਝੇ ਧਰਨੇ 'ਚ ਪੈਂਸ਼ਨਰਜ ਅਤੇ ਕੱਚੇ ਕਾਮਿਆਂ ਨੇ ਵੀ ਸ਼ਮੂਲੀਅਤ ਕੀਤੀ। ਟੀਐਸਯੂ ਦੇ ਸੂਬਾ ਜੱਥੇਬੰਦਕ ਸਕੱਤਰ ਐਡੀਸ਼ਨਲ ਐਸਡੀਓ ਰਘਵੀਰ ਸਿੰਘ ਰਾਮਗੜ੍ਹ ਅਤੇ ਪੀਐਸਈਬੀ ਇੰਪਲਾਈਜ ਫੈਡਰੇਸ਼ਨ ਏਟਕ ਦੇ ਡਵੀਜਨ ਪ੍ਰਧਾਨ ਗੁਰਪ੍ਰੀਤ ਸਿੰਘ ਮਹਿਦੂਦਾਂ ਦੀ ਸਾਂਝੀ ਅਗਵਾਈ ਹੇਠ ਹੋਏ ਇਸ ਧਰਨੇ ਪ੍ਰਦਰਸ਼ਨ ਬਾਰੇ ਦੋਵਾਂ ਆਗੂਆਂ ਨੇ ਦੱਸਿਆ ਕਿ ਏਹ ਜਿੱਥੇ ਕੇਂਦਰ ਸਰਕਾਰ ਦੀਆਂ ਮੁਲਾਜਮ ਮਾਰੂ ਨੀਤੀਆਂ ਖਿਲਾਫ ਸੀ ਉੱਥੇ ਹੀ ਮੰਗਾਂ ਮੰਨ ਕੇ ਉਨ੍ਹਾਂ ਨੂੰ ਲਾਗੂ ਕਰਨ ਤੋਂ ਭੱਜੀ ਪੰਜਾਬ ਸਰਕਾਰ ਖਿਲਾਫ ਵੀ ਸੀ। ਉਨ੍ਹਾਂ ਦੱਸਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਚੰਡੀਗੜ੍ਹ ਬਿਜਲੀ ਵਿਭਾਗ ਨੂੰ ਪ੍ਰਾਈਵੇਟ ਹੱਥਾਂ 'ਚ ਦਿੱਤਾ ਜਾ ਚੁੱਕਾ ਹੈ ਅਤੇ ਹੁਣ ਯੂਪੀ ਨੂੰ ਦੇਣ ਦੀ ਤਿਆਰੀ ਕਰ ਲਈ ਹੈ ਤੇ ਅਗਲੀ ਵਾਰੀ ਪੰਜਾਬ ਦੀ ਹੈ। ਇਸ ਦੇ ਰੋਸ ਵਜੋਂ ਸਮੁੱਚਾ ਬਿਜਲੀ ਕਾਮਾ ਛੁੱਟੀ ਭਰਕੇ ਹੜਤਾਲ 'ਚ ਕੁੱਦਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਬਿਜਲੀ ਮੁਲਾਜਮਾਂ ਨਾਲ ਸਬੰਧਿਤ ਮੰਗਾਂ 2 ਜੂਨ ਨੂੰ ਬਿਜਲੀ ਮੰਤਰੀ ਤੇ ਸੀਐਮਡੀ ਸਮੇਤ ਸਮੁੱਚੀ ਮੈਨੇਜਮੈਂਟ ਨੇ ਮੰਨ ਲਈਆਂ ਸਨ ਪਰ ਉਨ੍ਹਾਂ ਦਾ ਨੋਟੀਫਿਕੇਸ਼ਨ ਜਾਰੀ ਨਾ ਕਰਨ ਦੇ ਚੱਲਦਿਆਂ ਬਿਜਲੀ ਬੋਰਡ ਦੇ ਕਾਮੇਂ ਪਹਿਲਾਂ ਹੀ "ਵਰਕ ਟੂ ਰੂਲ" ਤਹਿਤ ਕੰਮ ਕਰਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਜਿਸਦੇ ਅਗਲੇ ਪੜਾਅ ਤਹਿਤ ਜਿੱਥੇ ਜੋਨ, ਸਰਕਲ ਤੇ ਡਵੀਜਨ ਪੱਧਰ ਦੇ ਧਰਨੇ ਮੁਜਾਹਰੇ ਹਨ ਉੱਥੇ ਹੀ 27 ਜੁਲਾਈ ਨੂੰ ਬਿਜਲੀ ਮੰਤਰੀ ਦੀ ਰਿਹਾਇਸ਼ ਘੇਰਨ ਦਾ ਸਖਤ ਪ੍ਰੋਗਰਾਮ ਵੀ ਦੇ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜੇਕਰ ਫੇਰ ਵੀ ਪੰਜਾਬ ਸਰਕਾਰ ਜਾਂ ਮੈਨੇਜਮੈਂਟ ਨੇ ਸਾਡੀ ਗੱਲ ਨਾ ਮੰਨੀ ਤਾਂ ਅਗਸਤ ਦੇ ਪਹਿਲੇ ਹਫਤੇ ਤੋਂ "ਕਲਮ ਤੇ ਔਜਾਰ ਛੋੜ" ਸਖਤ ਸੰਘਰਸ਼ ਸ਼ੁਰੂ ਹੋ ਜਾਵੇਗਾ ਜਿਸ ਚੋਂ ਨਿਕਲਣ ਵਾਲੇ ਸਿੱਟਿਆਂ ਲਈ ਪੰਜਾਬ ਸਰਕਾਰ ਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਜਿੰਮੇਵਾਰ ਹੋਵੇਗੀ। ਪੈਂਸ਼ਨਰਜ ਯੂਨੀਅਨ ਦੇ ਆਗੂ ਕੇਵਲ ਸਿੰਘ ਬਨਵੈਤ ਨੇ ਹੜਤਾਲ ਨੂੰ ਸਫਲ ਬਣਾਉਣ ਲਈ ਸਾਰਿਆਂ ਦਾ ਧੰਨਵਾਦ ਕਰਦਿਆਂ ਕੱਚੇ ਕਾਮਿਆਂ ਨੂੰ ਪੱਕਾ ਕਰਨ ਅਤੇ ਪੁਰਾਣੈ ਪੈਂਸ਼ਨ ਨੂੰ ਬਹਾਲ ਕਰਨ ਦੀ ਮੰਗ ਵੀ ਕੀਤੀ। ਇਸ ਮੌਕੇ ਧਰਮਿੰਦਰ, ਗੌਰਵ ਕੁਮਾਰ, ਇੰਜ ਜਗਤਾਰ ਸਿੰਘ, ਦੀਪਕ ਕੁਮਾਰ, ਅਵਤਾਰ ਸਿੰਘ (ਪ੍ਰਧਾਨ ਕੱਚੇ ਮੁਲਾਜਮ), ਕਮਲਦੀਪ ਸਿੰਘ, ਕਮਲਜੀਤ ਸਿੰਘ, ਧਰਮਪਾਲ, ਹਿਰਦੇ ਰਾਮ, ਸਰਤਾਜ ਸਿੰਘ, ਕੁਲਵਿੰਦਰ ਸਿੰਘ, ਸ਼ਿਵ ਕੁਮਾਰ, ਜੀਵਨ ਸਿੰਘ, ਜਸਵੀਰ ਸਿੰਘ, ਰਾਮੇਸ਼ ਕੁਮਾਰ, ਰੌਸਨ ਸਿੰਘ ਅਤੇ ਵੱਡੀ ਗਿਣਤੀ ਕੱਚੇ ਕਾਮੇ ਮੌਜੂਦ ਸਨ।