BREAKING NEWS
latest

728x90

 


468x60

Showing posts with label Ludhiana Election news. Show all posts
Showing posts with label Ludhiana Election news. Show all posts

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਰਾਜਨੀਤਿਕ ਪਾਰਟੀਆਂ ਨੂੰ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਇਸ਼ਤਿਹਾਰਾਂ ਲਈ ਐਮ.ਸੀ.ਐਮ.ਸੀ ਤੋਂ ਇਜਾਜ਼ਤ ਲੈਣੀ ਪਵੇਗੀ : ਜ਼ਿਲ੍ਹਾ ਚੋਣ ਅਫ਼ਸਰ

 


ਲੁਧਿਆਣਾ, 27 ਮਈ, (ਹਰਸ਼ਦੀਪ ਮਹਿਦੂਦਾਂ, ਮਨੋਜ) ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਮੰਗਲਵਾਰ ਨੂੰ ਰਾਜਨੀਤਿਕ ਪਾਰਟੀਆਂ ਨੂੰ ਹਦਾਇਤ ਕੀਤੀ ਕਿ ਉਹ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਜਿਨ੍ਹਾਂ ਵਿੱਚ ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਹੋਰ ਡਿਜੀਟਲ ਚੈਨਲ ਸ਼ਾਮਲ ਹਨ 'ਤੇ ਇਸ਼ਤਿਹਾਰਾਂ ਲਈ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਐਂਡ ਮਾਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ) ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਫਸਰ (ਡੀ.ਪੀ.ਆਰ.ਓ) ਦੇ ਦਫ਼ਤਰ ਵਿੱਚ ਸਥਾਪਤ ਕੀਤੀ ਗਈ ਹੈ ਤੋਂ ਪਹਿਲਾਂ ਪ੍ਰਵਾਨਗੀ ਲੈਣ। 

    ਜੈਨ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪਲੇਟਫਾਰਮਾਂ 'ਤੇ ਸਿਰਫ਼ ਪਹਿਲਾਂ ਤੋਂ ਪ੍ਰਮਾਣਿਤ ਇਸ਼ਤਿਹਾਰ ਹੀ ਪ੍ਰਦਰਸ਼ਿਤ ਕੀਤੇ ਜਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਇਸ਼ਤਿਹਾਰਾਂ 'ਤੇ ਹੋਏ ਸਾਰੇ ਖਰਚੇ ਚੋਣ ਖਰਚ ਖਾਤੇ ਵਿੱਚ ਸ਼ਾਮਲ ਕੀਤੇ ਜਾਣਗੇ। ਇਸ ਤੋਂ ਇਲਾਵਾ ਸਾਰੀਆਂ ਛਪੀਆਂ ਸਮੱਗਰੀਆਂ ਜਿਵੇਂ ਕਿ ਪੈਂਫਲੇਟ, ਪੋਸਟਰ ਅਤੇ ਹੈਂਡਬਿੱਲ ਵਿੱਚ ਪ੍ਰਕਾਸ਼ਕ ਅਤੇ ਪ੍ਰਿੰਟਰ ਦੇ ਨਾਮ, ਛਾਪੀਆਂ ਗਈਆਂ ਕਾਪੀਆਂ ਦੀ ਗਿਣਤੀ ਅਤੇ ਪ੍ਰਕਾਸ਼ਕ ਤੋਂ ਇੱਕ ਘੋਸ਼ਣਾ ਪੱਤਰ ਸ਼ਾਮਲ ਹੋਣਾ ਚਾਹੀਦਾ ਹੈ ਜਿਸ ਵਿੱਚ ਚੋਣ ਦਫ਼ਤਰ ਨੂੰ ਜਮ੍ਹਾਂ ਕਰਵਾਏ ਗਏ ਵੇਰਵੇ ਸ਼ਾਮਲ ਹੋਣ।

    ਉਹਨਾਂ ਕਿਹਾ ਕਿ ਨਿੱਜੀ ਜਾਇਦਾਦਾਂ 'ਤੇ ਰਾਜਨੀਤਿਕ ਹੋਰਡਿੰਗਾਂ, ਬੈਨਰਾਂ ਜਾਂ ਪੋਸਟਰਾਂ ਲਈ ਜੈਨ ਨੇ ਜਾਇਦਾਦ ਮਾਲਕਾਂ ਤੋਂ ਲਿਖਤੀ ਸਹਿਮਤੀ ਲਾਜ਼ਮੀ ਕੀਤੀ ਹੈ ਜਿਸ ਵਿੱਚ ਸਹਿਮਤੀਆਂ ਦੀ ਸੂਚੀ ਚੋਣ ਦਫ਼ਤਰ ਨੂੰ ਜਮ੍ਹਾਂ ਕਰਵਾਈ ਜਾਵੇ। ਜ਼ਿਲ੍ਹਾ ਪ੍ਰਸ਼ਾਸਨ ਦੀ ਨਿਰਵਿਘਨ ਅਤੇ ਪਾਰਦਰਸ਼ੀ ਪੋਲੰਿਗ ਪ੍ਰਕਿਿਰਆ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ ਜੈਨ ਨੇ ਰਾਜਨੀਤਿਕ ਪਾਰਟੀਆਂ ਨੂੰ ਨਫ਼ਰਤ ਭੜਕਾਉਣ ਵਾਲੀਆਂ ਮੁਹਿੰਮਾਂ ਤੋਂ ਬਚਣ ਜਾਂ ਚੋਣ ਪ੍ਰਚਾਰ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ।

    ਰਾਜਨੀਤਿਕ ਪਾਰਟੀਆਂ ਤੋਂ ਪੂਰਾ ਸਹਿਯੋਗ ਮੰਗਦੇ ਹੋਏ ਜੈਨ ਨੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਇੱਕ ਸੁਤੰਤਰ, ਨਿਰਪੱਖ ਅਤੇ ਸੁਚਾਰੂ ਚੋਣ ਪ੍ਰਕਿਿਰਆ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਹੈ।