BREAKING NEWS
latest

728x90

 


468x60

Showing posts with label Malerkotla Health Department. Show all posts
Showing posts with label Malerkotla Health Department. Show all posts

ਸਿਹਤ ਵਿਭਾਗ ਅਮਰਗੜ੍ਹ ਵੱਲ਼ੋਂ ਡਰਾਈ ਡੇ ਫਰਾਈ ਡੇ ਮਨਾਇਆ ਗਿਆ

  ਅਮਰਗੜ੍ਹ 23 ਮਈ (ਸਰਬਜੀਤ ਸਿੰਘ ਰਟੋਲਾਂ) ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਸਿਵਲ ਸਰਜਨ ਮਲੇਰਕੋਟਲਾ ਡਾਕਟਰ ਸੰਜੇ ਗੋਇਲ ਦੇ ਹੁਕਮਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਕਮਿਊਨਿਟੀ ਹੈਲਥ ਸੈਂਟਰ ਅਮਰਗੜ੍ਹ ਡਾਕਟਰ ਰਿਤੂ ਸੇਠੀ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਮੁਨੀਰ ਮੁਹੰਮਦ ਅਤੇ ਡਾਕਟਰ ਰਮਨਦੀਪ ਕੌਰ ਦੀ ਰਹਿਨੁਮਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਅਮਰਗੜ ਦੇ ਵੱਖ ਖੇਤਰਾਂ ਵਿੱਚ ਸ਼ੁੱਕਰਵਾਰ ਡਰਾਈ ਡੇ ਫਰਾਈ ਡੇ ਦੇ ਤੌਰ 'ਤੇ ਮਨਾਇਆ ਗਿਆ ਮਨਾਇਆ ਗਿਆ। ਇਸ ਮੌਕੇ ਖਾਸ ਤੌਰ 'ਤੇ ਪੁਲਿਸ ਸਟੇਸ਼ਨਾਂ, ਪੁਲਿਸ ਲਾਈਨਾਂ ਵਿੱਚ ਡੇਂਗੂ ਦੀ ਰੋਕਥਾਮ ਅਤੇ ਜਾਗਰੂਕਤਾ ਫੈਲਾਉਣ ਸੰਬੰਧੀ ਗਤੀਵਿਧੀਆਂ ਕੀਤੀਆਂ ਗਈਆਂ। ਬਲਾਕ ਸਿਹਤ ਇੰਸਪੈਕਟਰ ਜਗਤਾਰ ਸਿੰਘ ਸਿੱਧੂ, ਨਿਰਭੈ ਸਿੰਘ ਲੱਡਾ ਅਤੇ ਪਰਮਜੀਤ ਸਿੰਘ ਭੁੱਲਰ ਨੇ ਨੈਸ਼ਨਲ ਵੈਕਟਰ ਬੌਰਨ ਡਿਜੀਜ ਕੰਟਰੋਲ ਪ੍ਰੋਗਰਾਮ ਅਧੀਨ ਵੱਖ ਵੱਖ ਬੀਮਾਰੀਆਂ ਮਲੇਰੀਆ, ਡੇਂਗੂ, ਚਿਕਨਗੁਨੀਆਂ ਅਤੇ ਜੀਕਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜਾਣਕਾਰੀ ਦਿੱਤੀ ਗਈ ਕਿ ਡੇਂਗੂ ਵਿੱਚ ਤੇਜ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਚਮੜੀ ਤੇ ਦਾਣੇ, ਮਸੂੜਿਆਂ ਅਤੇ ਨੱਕ ਵਿਚੋਂ ਖ਼ੂਨ ਵਗਣਾ ਹੋ ਸਕਦਾ ਹੈ। ਕਿਉਂ ਜੋ ਇਹ ਬੀਮਾਰੀਆਂ ਮੱਛਰ ਦੇ ਕੱਟਣ ਨਾਲ ਹੁੰਦੀਆਂ ਹਨ। ਇਸ ਲਈ ਸਾਨੂੰ ਮੱਛਰਾਂ ਤੋਂ ਬਚਣਾ ਚਾਹੀਦਾ ਹੈ। ਇਨ੍ਹਾਂ ਦੇ ਟੈਸਟ ਅਤੇ ਇਲਾਜ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਹੁੰਦੇ ਹਨ। ਬਚਾਓ ਵਜੋਂ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿਓ। ਪੂਰੇ ਕੱਪੜੇ ਪਹਿਨੋ ਤਾਂ ਜੋ ਮੱਛਰ ਨਾ ਕੱਟ ਸਕਣ। ਛੱਪੜਾਂ ਨਾਲੀਆਂ ਵਿੱਚ ਕਾਲੇ ਤੇਲ ਦਾ ਛਿੜਕਾਅ ਕਰੋ। ਸੌਣ ਵੇਲੇ ਮੱਛਰਦਾਨੀਆਂ ਅਤੇ ਮੱਛਰ ਭਜਾਊ ਕਰੀਮ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਕੂਲਰਾਂ, ਗਮਲਿਆਂ ਅਤੇ ਫਰਿਜ਼ ਦੀਆਂ ਟਰੇਆਂ ਵਿਚਲੇ ਪਾਣੀ ਨੂੰ ਹਫ਼ਤੇ ਤੋਂ ਪਹਿਲਾਂ ਪਹਿਲਾਂ ਸਾਫ ਕਰ ਦਿਓ। ਬੁਖਾਰ ਹੋਣ ਤੇ ਸਿਰਫ ਪੈਰਾਸੀਟਾਮੋਲ ਹੀ ਲਓ, ਐਸਪ੍ਰੀਨ ਅਤੇ ਬਰੂਫਿਨ ਬਿਲਕੁਲ ਨਾ ਲਓ, ਛੱਤ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣ ਚੰਗੀ ਤਰ੍ਹਾਂ ਬੰਦ ਕਰ ਦਿਓ। ਟੁੱਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁੱਲ੍ਹੇ ਵਿੱਚ ਨਾ ਰੱਖੋ। ਪਾਣੀ ਜਾਂ ਤਰਲ ਚੀਜ਼ਾਂ ਜ਼ਿਆਦਾ ਪੀਓ ਅਤੇ ਆਰਾਮ ਕਰੋ।ਇਸ ਮੌਕੇ ਮਲਟੀਪਰਪਜ ਹੈਲਥ ਵਿੰਗ ਵੱਲੋਂ ਮਨਦੀਪ ਸਿੰਘ, ਕਸ਼ਮੀਰ ਸਿੰਘ, ਹਰਦੀਪ ਸਿੰਘ, ਹਰਜਿੰਦਰ ਸਿੰਘ, ਥਾਣਾ ਅਮਰਗੜ੍ਹ ਅਤੇ ਸੀ ਆਈ ਏ ਸਟਾਫ ਮਾਹੋਰਾਣਾ ਦੇ ਅਧਿਕਾਰੀ ਕਰਮਚਾਰੀ, ਬਰੀਡਿੰਗ ਚੈੱਕਰ ਆਦਿ ਹਾਜ਼ਰ ਸਨ।